ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥
੫॥
੨॥
ਰੇ ਨਰ ਇਨ ਬਿਧਿ ਪਾਰਿ ਪਰਾਇ ॥
ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥
ਰਹਾਉ ਦੂਜਾ ॥
੨॥
੧੧॥
ਮਾਰੂ ਮਹਲਾ ੫ ॥
ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥
ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥
੧॥
ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥
ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥
੧॥
ਰਹਾਉ ॥
ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥
ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥
੨॥
ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥
ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥
੩॥
ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥
ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥
੪॥
੩॥
੧੨॥
ਮਾਰੂ ਮਹਲਾ ੫ ॥
ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥
ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥
੧॥
ਰੇ ਮਨ ਵਤ੍ਰ ਬੀਜਣ ਨਾਉ ॥
ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥
੧॥
ਰਹਾਉ ॥
ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥
ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥
੨॥
ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥
ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥
੩॥
ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥
ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥
੪॥
੪॥
੧੩॥
ਮਾਰੂ ਮਹਲਾ ੫ ॥
ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥
ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥
੧॥
ਆਵਣ ਜਾਣੁ ਰਹਿਓ ॥
ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥
੧॥
ਰਹਾਉ ॥
ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥
ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥
੨॥
ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥
ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥
੩॥
ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥
ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥
੪॥
੫॥
੧੪॥
ਮਾਰੂ ਮਹਲਾ ੫ ॥