ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥
ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥
ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥
੧॥
ਜੀਅ ਕੀ ਕੈ ਪਹਿ ਬਾਤ ਕਹਾ ॥
ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥
੧॥
ਰਹਾਉ ॥
ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥
ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥
ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥
੨॥
ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥
ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥
ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥
੩॥
ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥
ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥
ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥
੪॥
ਮੇਰਾ ਅੰਤਰਜਾਮੀ ਹਰਿ ਰਾਇਆ ॥
ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥
੧॥
ਰਹਾਉ ਦੂਜਾ ॥
੬॥
੧੫॥
ਮਾਰੂ ਮਹਲਾ ੫ ॥
ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥
ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥
੧॥
ਮੇਰੇ ਸਤਿਗੁਰ ਹੀ ਪਤਿ ਰਾਖੁ ॥
ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥
੧॥
ਰਹਾਉ ॥
ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥
ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥
੨॥
ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥
ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥
੩॥
ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥
ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥
੪॥
੭॥
੧੬॥
ਮਾਰੂ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਓਅੰਕਾਰਿ ਉਤਪਾਤੀ ॥
ਕੀਆ ਦਿਨਸੁ ਸਭ ਰਾਤੀ ॥
ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥
ਚਾਰਿ ਬੇਦ ਚਾਰੇ ਖਾਣੀ ॥
ਖੰਡ ਦੀਪ ਸਭਿ ਲੋਆ ॥
ਏਕ ਕਵਾਵੈ ਤੇ ਸਭਿ ਹੋਆ ॥
੧॥
ਕਰਣੈਹਾਰਾ ਬੂਝਹੁ ਰੇ ॥
ਸਤਿਗੁਰੁ ਮਿਲੈ ਤ ਸੂਝੈ ਰੇ ॥
੧॥
ਰਹਾਉ ॥
ਤ੍ਰੈ ਗੁਣ ਕੀਆ ਪਸਾਰਾ ॥
ਨਰਕ ਸੁਰਗ ਅਵਤਾਰਾ ॥
ਹਉਮੈ ਆਵੈ ਜਾਈ ॥
ਮਨੁ ਟਿਕਣੁ ਨ ਪਾਵੈ ਰਾਈ ॥