Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1005
Pavan Ang 1005 of 1430

ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥

ਪਾਇ ਠਗਉਰੀ ਆਪਿ ਭੁਲਾਇਓ ॥

ਨਾਨਕ ਕਿਰਤੁ ਨ ਜਾਇ ਮਿਟਾਇਓ ॥

੨॥

ਪਸੁ ਪੰਖੀ ਭੂਤ ਅਰੁ ਪ੍ਰੇਤਾ ॥

ਬਹੁ ਬਿਧਿ ਜੋਨੀ ਫਿਰਤ ਅਨੇਤਾ ॥

ਜਹ ਜਾਨੋ ਤਹ ਰਹਨੁ ਨ ਪਾਵੈ ॥

ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥

ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥

ਅਹੰਮੇਵ ਮੂਠੋ ਬੇਚਾਰਾ ॥

ਅਨਿਕ ਦੋਖ ਅਰੁ ਬਹੁਤੁ ਸਜਾਈ ॥

ਤਾ ਕੀ ਕੀਮਤਿ ਕਹਣੁ ਨ ਜਾਈ ॥

ਪ੍ਰਭ ਬਿਸਰਤ ਨਰਕ ਮਹਿ ਪਾਇਆ ॥

ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥

ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥

ਸੋ ਜਨੁ ਨਾਨਕ ਪਾਰਗਰਾਮੀ ॥

੩॥

ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥

ਦੀਨਾ ਨਾਥ ਜਗਤ ਪਿਤ ਮਾਇਆ ॥

ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥

ਜਿਸੁ ਭਾਵੈ ਤਿਸ ਹੀ ਨਿਸਤਾਰਣ ॥

ਅੰਧ ਕੂਪ ਤੇ ਕਾਢਨਹਾਰਾ ॥

ਪ੍ਰੇਮ ਭਗਤਿ ਹੋਵਤ ਨਿਸਤਾਰਾ ॥

ਸਾਧ ਰੂਪ ਅਪਨਾ ਤਨੁ ਧਾਰਿਆ ॥

ਮਹਾ ਅਗਨਿ ਤੇ ਆਪਿ ਉਬਾਰਿਆ ॥

ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥

ਆਦਿ ਅੰਤਿ ਪ੍ਰਭ ਅਗਮ ਅਗਾਹੀ ॥

ਨਾਮੁ ਦੇਹਿ ਮਾਗੈ ਦਾਸੁ ਤੇਰਾ ॥

ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥

੪॥

੩॥

੧੯॥

ਮਾਰੂ ਮਹਲਾ ੫ ॥

ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥

੧॥

ਐਸੀ ਜਾਨਿ ਪਾਈ ॥

ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥

੧॥

ਰਹਾਉ ॥

ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥

੨॥

ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥

੩॥

ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥

੪॥

੪॥

੨੦॥

ਮਾਰੂ ਮਹਲਾ ੫ ॥

ਮੇਰਾ ਠਾਕੁਰੁ ਅਤਿ ਭਾਰਾ ॥

ਮੋਹਿ ਸੇਵਕੁ ਬੇਚਾਰਾ ॥

੧॥

ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥

ਮੋ ਕਉ ਦੇਹੁ ਦਾਨਾ ॥

੧॥

ਰਹਾਉ ॥

ਸਗਲੇ ਮੈ ਦੇਖੇ ਜੋਈ ॥

ਬੀਜਉ ਅਵਰੁ ਨ ਕੋਈ ॥

੨॥

ਜੀਅਨ ਪ੍ਰਤਿਪਾਲਿ ਸਮਾਹੈ ॥

ਹੈ ਹੋਸੀ ਆਹੇ ॥

੩॥

ਦਇਆ ਮੋਹਿ ਕੀਜੈ ਦੇਵਾ ॥

ਨਾਨਕ ਲਾਗੋ ਸੇਵਾ ॥

੪॥

੫॥

੨੧॥

ਮਾਰੂ ਮਹਲਾ ੫ ॥

ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥

ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥

੧॥

ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥

ਏਹਾ ਓਟ ਆਧਾਰਾ ॥

੧॥

ਰਹਾਉ ॥

ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥

ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥

੨॥

ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥

ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥

੩॥

SikhiAt.Net
1005 ×