ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1006
ਪਾਵਨ ਅੰਗ 1006 / 1430

ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥

ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥

੪॥

੬॥

੨੨॥

ਮਾਰੂ ਮਹਲਾ ੫ ॥

ਤ੍ਰਿਪਤਿ ਆਘਾਏ ਸੰਤਾ ॥

ਗੁਰ ਜਾਨੇ ਜਿਨ ਮੰਤਾ ॥

ਤਾ ਕੀ ਕਿਛੁ ਕਹਨੁ ਨ ਜਾਈ ॥

ਜਾ ਕਉ ਨਾਮ ਬਡਾਈ ॥

੧॥

ਲਾਲੁ ਅਮੋਲਾ ਲਾਲੋ ॥

ਅਗਹ ਅਤੋਲਾ ਨਾਮੋ ॥

੧॥

ਰਹਾਉ ॥

ਅਵਿਗਤ ਸਿਉ ਮਾਨਿਆ ਮਾਨੋ ॥

ਗੁਰਮੁਖਿ ਤਤੁ ਗਿਆਨੋ ॥

ਪੇਖਤ ਸਗਲ ਧਿਆਨੋ ॥

ਤਜਿਓ ਮਨ ਤੇ ਅਭਿਮਾਨੋ ॥

੨॥

ਨਿਹਚਲੁ ਤਿਨ ਕਾ ਠਾਣਾ ॥

ਗੁਰ ਤੇ ਮਹਲੁ ਪਛਾਣਾ ॥

ਅਨਦਿਨੁ ਗੁਰ ਮਿਲਿ ਜਾਗੇ ॥

ਹਰਿ ਕੀ ਸੇਵਾ ਲਾਗੇ ॥

੩॥

ਪੂਰਨ ਤ੍ਰਿਪਤਿ ਅਘਾਏ ॥

ਸਹਜ ਸਮਾਧਿ ਸੁਭਾਏ ॥

ਹਰਿ ਭੰਡਾਰੁ ਹਾਥਿ ਆਇਆ ॥

ਨਾਨਕ ਗੁਰ ਤੇ ਪਾਇਆ ॥

੪॥

੭॥

੨੩॥

ਮਾਰੂ ਮਹਲਾ ੫ ਘਰੁ ੬ ਦੁਪਦੇ ੴ ਸਤਿਗੁਰ ਪ੍ਰਸਾਦਿ ॥

ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥

ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਵਖਾਨੁ ॥

੧॥

ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥

ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥

੧॥

ਰਹਾਉ ॥

ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥

ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥

੨॥

੧॥

੨੪॥

ਮਾਰੂ ਮਹਲਾ ੫ ॥

ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥

ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥

੧॥

ਮੇਰੇ ਮਨ ਨਾਮੁ ਨਿਤ ਨਿਤ ਲੇਹ ॥

ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥

੧॥

ਰਹਾਉ ॥

ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥

ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥

੨॥

੨॥

੨੫॥

ਮਾਰੂ ਮਹਲਾ ੫ ॥

ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥

ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥

੧॥

ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥

ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥

੧॥

ਰਹਾਉ ॥

ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥

ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥

੨॥

੩॥

੨੬॥

ਮਾਰੂ ਮਹਲਾ ੫ ॥

ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥

ਚਰਣ ਸਰਣ ਭਜੁ ਸੰਗਿ ਸਾਧੂ ਭਵ ਸਾਗਰ ਉਤਰਹਿ ਪਾਰਿ ॥

੧॥

SikhiAt.Net
1006 ×