Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1009
Pavan Ang 1009 of 1430

ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥

ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥

ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥

੨॥

ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥

ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥

ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥

੩॥

ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥

ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥

ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥

੪॥

ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥

ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥

ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥

੫॥

ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥

ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥

ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥

੬॥

ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥

ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥

ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥

੭॥

ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥

ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥

ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥

੮॥

੧॥

ਮਾਰੂ ਮਹਲਾ ੧ ॥

ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥

ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥

ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥

੧॥

ਬਾਬਾ ਜਗੁ ਫਾਥਾ ਮਹਾ ਜਾਲਿ ॥

ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥

੧॥

ਰਹਾਉ ॥

ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥

ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥

ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥

੨॥

ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥

ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥

ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥

੩॥

ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥

ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥

ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥

੪॥

ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥

ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥

ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥

੫॥

ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥

ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥

ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥

੬॥

SikhiAt.Net
1009 ×