Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1013
Pavan Ang 1013 of 1430

ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥

ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥

ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥

ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥

੩॥

ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥

ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥

ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥

ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥

੪॥

ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥

ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥

ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥

ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥

੫॥

ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥

ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥

ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥

ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥

੬॥

ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥

ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥

ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥

ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥

੭॥

ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥

ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥

ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥

ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥

੮॥

ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥

ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥

ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥

ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥

੯॥

੭॥

ਮਾਰੂ ਮਹਲਾ ੧ ॥

ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥

ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥

੧॥

ਸੰਸਾਰੁ ਭਵਜਲੁ ਕਿਉ ਤਰੈ ॥

ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥

੧॥

ਰਹਾਉ ॥

ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥

ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥

੨॥

ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥

SikhiAt.Net
1013 ×