ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥
ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥
੫॥
ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥
ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥
੬॥
ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥
ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥
੭॥
ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥
ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥
੮॥
੧॥
੯॥
ਮਾਰੂ ਮਹਲਾ ੧ ॥
ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥
ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥
੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥
੧॥
ਰਹਾਉ ॥
ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥
ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥
੨॥
ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥
ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥
੩॥
ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥
ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥
੪॥
ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥
ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥
੫॥
ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥
ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥
੬॥
ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥
ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥
੭॥
ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥
ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥
੮॥
੨॥
੧੦॥
ਮਾਰੂ ਮਹਲਾ ੧ ॥
ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥
ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥
੧॥
ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥
ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥
੧॥
ਰਹਾਉ ॥
ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥
ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥
੨॥
ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥
ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥
੩॥
ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥
ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥
੪॥
ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥
ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥
੫॥