ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1016
ਪਾਵਨ ਅੰਗ 1016 / 1430

ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥

ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥

੬॥

ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥

ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥

੭॥

੩॥

੧੧॥

ਮਾਰੂ ਮਹਲਾ ੩ ਘਰੁ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥

ਜਿਸ ਨੋ ਪ੍ਰੇਮੁ ਮੰਨਿ ਵਸਾਏ ॥

ਸਾਚੈ ਸਬਦਿ ਸਹਜਿ ਸੁਭਾਏ ॥

ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥

੧॥

ਆਪੇ ਮੇਲੇ ਆਪਿ ਮਿਲਾਏ ॥

ਆਪਣਾ ਪਿਆਰੁ ਆਪੇ ਲਾਏ ॥

ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥

੧॥

ਰਹਾਉ ॥

ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥

ਗੁਰ ਪਰਸਾਦਿ ਪਰਮ ਪਦੁ ਪਾਏ ॥

ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥

੨॥

ਸੰਜੋਗੀ ਧਨ ਪਿਰ ਮੇਲਾ ਹੋਵੈ ॥

ਗੁਰਮਤਿ ਵਿਚਹੁ ਦੁਰਮਤਿ ਖੋਵੈ ॥

ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥

੩॥

ਸਤਿਗੁਰ ਬਾਝਹੁ ਵੈਦੁ ਨ ਕੋਈ ॥

ਆਪੇ ਆਪਿ ਨਿਰੰਜਨੁ ਸੋਈ ॥

ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥

੪॥

ਏਹੁ ਸਬਦੁ ਸਾਰੁ ਜਿਸ ਨੋ ਲਾਏ ॥

ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥

ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥

੫॥

ਅਗਮ ਨਿਗਮੁ ਸਤਿਗੁਰੂ ਦਿਖਾਇਆ ॥

ਕਰਿ ਕਿਰਪਾ ਅਪਨੈ ਘਰਿ ਆਇਆ ॥

ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥

੬॥

ਗੁਰਮੁਖਿ ਹੋਵੈ ਸੋ ਤਤੁ ਪਾਏ ॥

ਆਪਣਾ ਆਪੁ ਵਿਚਹੁ ਗਵਾਏ ॥

ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥

੭॥

ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥

ਇਕਨਾ ਗੁਰਮੁਖਿ ਹਉਮੈ ਮਾਰੀ ॥

ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥

੮॥

ਗੁਰਮੁਖਿ ਜਿਨੀ ਨਾਮੁ ਨ ਪਾਇਆ ॥

ਮਨਮੁਖਿ ਬਿਰਥਾ ਜਨਮੁ ਗਵਾਇਆ ॥

ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥

੯॥

ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥

ਗੁਰਿ ਪੂਰੈ ਜੁਗ ਚਾਰੇ ਜਾਤਾ ॥

ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥

੧੦॥

੧॥

SikhiAt.Net
1016 ×