ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥
੮॥
ਆਪੇ ਧਨਖੁ ਆਪੇ ਸਰਬਾਣਾ ॥
ਆਪੇ ਸੁਘੜੁ ਸਰੂਪੁ ਸਿਆਣਾ ॥
ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥
੯॥
ਪਉਣੁ ਗੁਰੂ ਪਾਣੀ ਪਿਤ ਜਾਤਾ ॥
ਉਦਰ ਸੰਜੋਗੀ ਧਰਤੀ ਮਾਤਾ ॥
ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥
੧੦॥
ਆਪੇ ਮਛੁਲੀ ਆਪੇ ਜਾਲਾ ॥
ਆਪੇ ਗਊ ਆਪੇ ਰਖਵਾਲਾ ॥
ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥
੧੧॥
ਆਪੇ ਜੋਗੀ ਆਪੇ ਭੋਗੀ ॥
ਆਪੇ ਰਸੀਆ ਪਰਮ ਸੰਜੋਗੀ ॥
ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥
੧੨॥
ਖਾਣੀ ਬਾਣੀ ਤੁਝਹਿ ਸਮਾਣੀ ॥
ਜੋ ਦੀਸੈ ਸਭ ਆਵਣ ਜਾਣੀ ॥
ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥
੧੩॥
ਸਬਦੁ ਬੁਝਾਏ ਸਤਿਗੁਰੁ ਪੂਰਾ ॥
ਸਰਬ ਕਲਾ ਸਾਚੇ ਭਰਪੂਰਾ ॥
ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥
੧੪॥
ਕਾਲੁ ਬਿਕਾਲੁ ਭਏ ਦੇਵਾਨੇ ॥
ਸਬਦੁ ਸਹਜ ਰਸੁ ਅੰਤਰਿ ਮਾਨੇ ॥
ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥
੧੫॥
ਆਪਿ ਨਿਰਾਲਮੁ ਗੁਰ ਗਮ ਗਿਆਨਾ ॥
ਜੋ ਦੀਸੈ ਤੁਝ ਮਾਹਿ ਸਮਾਨਾ ॥
ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥
੧੬॥
੧॥
ਮਾਰੂ ਮਹਲਾ ੧ ॥
ਆਪੇ ਧਰਤੀ ਧਉਲੁ ਅਕਾਸੰ ॥
ਆਪੇ ਸਾਚੇ ਗੁਣ ਪਰਗਾਸੰ ॥
ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥
੧॥
ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥
ਕੋਇ ਨ ਮੇਟੈ ਸਾਚੇ ਲੇਖੈ ॥
ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥
੨॥
ਪੰਚ ਚੋਰ ਚੰਚਲ ਚਿਤੁ ਚਾਲਹਿ ॥
ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥
ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥
੩॥
ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥
ਮਨਸਾ ਮਾਰਿ ਮਨੈ ਸਿਉ ਲੂਝੈ ॥
ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥
੪॥
ਆਪੇ ਸੁਰਗੁ ਮਛੁ ਪਇਆਲਾ ॥
ਆਪੇ ਜੋਤਿ ਸਰੂਪੀ ਬਾਲਾ ॥
ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥
੫॥
ਬੇਦ ਕਤੇਬੀ ਭੇਦੁ ਨ ਜਾਤਾ ॥
ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥
ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥
੬॥
ਕਰਿ ਕਰਿ ਥਾਕੀ ਮੀਤ ਘਨੇਰੇ ॥
ਕੋਇ ਨ ਕਾਟੈ ਅਵਗੁਣ ਮੇਰੇ ॥
ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥
੭॥
ਭੂਲੇ ਚੂਕੇ ਮਾਰਗਿ ਪਾਵਹਿ ॥
ਆਪਿ ਭੁਲਾਇ ਤੂਹੈ ਸਮਝਾਵਹਿ ॥
ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥
੮॥