ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1023
ਪਾਵਨ ਅੰਗ 1023 / 1430

ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥

੮॥

ਐਥੈ ਗੋਇਲੜਾ ਦਿਨ ਚਾਰੇ ॥

ਖੇਲੁ ਤਮਾਸਾ ਧੁੰਧੂਕਾਰੇ ॥

ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥

੯॥

ਤਿਨ ਕਉ ਤਖਤਿ ਮਿਲੀ ਵਡਿਆਈ ॥

ਨਿਰਭਉ ਮਨਿ ਵਸਿਆ ਲਿਵ ਲਾਈ ॥

ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥

੧੦॥

ਸਾਚੀ ਨਗਰੀ ਤਖਤੁ ਸਚਾਵਾ ॥

ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥

ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥

੧੧॥

ਗਣਤ ਗਣੀਐ ਸਹਸਾ ਜੀਐ ॥

ਕਿਉ ਸੁਖੁ ਪਾਵੈ ਦੂਐ ਤੀਐ ॥

ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥

੧੨॥

ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥

ਸਾਚਾ ਰਵਿ ਰਹਿਆ ਮਨੁ ਰਾਤਾ ॥

ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥

੧੩॥

ਜੀਭ ਰਸਾਇਣਿ ਸਾਚੈ ਰਾਤੀ ॥

ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥

ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥

੧੪॥

ਰਖਿ ਰਖਿ ਪੈਰ ਧਰੇ ਪਉ ਧਰਣਾ ॥

ਜਤ ਕਤ ਦੇਖਉ ਤੇਰੀ ਸਰਣਾ ॥

ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥

੧੫॥

ਅੰਤ ਕਾਲਿ ਕੋ ਬੇਲੀ ਨਾਹੀ ॥

ਗੁਰਮੁਖਿ ਜਾਤਾ ਤੁਧੁ ਸਾਲਾਹੀ ॥

ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥

੧੬॥

੩॥

ਮਾਰੂ ਮਹਲਾ ੧ ॥

ਆਦਿ ਜੁਗਾਦੀ ਅਪਰ ਅਪਾਰੇ ॥

ਆਦਿ ਨਿਰੰਜਨ ਖਸਮ ਹਮਾਰੇ ॥

ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥

੧॥

ਕੇਤੜਿਆ ਜੁਗ ਧੁੰਧੂਕਾਰੈ ॥

ਤਾੜੀ ਲਾਈ ਸਿਰਜਣਹਾਰੈ ॥

ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥

੨॥

ਸਤਜੁਗਿ ਸਤੁ ਸੰਤੋਖੁ ਸਰੀਰਾ ॥

ਸਤਿ ਸਤਿ ਵਰਤੈ ਗਹਿਰ ਗੰਭੀਰਾ ॥

ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥

੩॥

ਸਤ ਸੰਤੋਖੀ ਸਤਿਗੁਰੁ ਪੂਰਾ ॥

ਗੁਰ ਕਾ ਸਬਦੁ ਮਨੇ ਸੋ ਸੂਰਾ ॥

ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥

੪॥

ਸਤਜੁਗਿ ਸਾਚੁ ਕਹੈ ਸਭੁ ਕੋਈ ॥

ਸਚਿ ਵਰਤੈ ਸਾਚਾ ਸੋਈ ॥

ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥

੫॥

ਤ੍ਰੇਤੈ ਧਰਮ ਕਲਾ ਇਕ ਚੂਕੀ ॥

ਤੀਨਿ ਚਰਣ ਇਕ ਦੁਬਿਧਾ ਸੂਕੀ ॥

ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥

੬॥

ਮਨਮੁਖਿ ਕਦੇ ਨ ਦਰਗਹ ਸੀਝੈ ॥

ਬਿਨੁ ਸਬਦੈ ਕਿਉ ਅੰਤਰੁ ਰੀਝੈ ॥

ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥

੭॥

ਦਇਆ ਦੁਆਪੁਰਿ ਅਧੀ ਹੋਈ ॥

SikhiAt.Net
1023 ×