Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1028
Pavan Ang 1028 of 1430

ਸਤਿਗੁਰੁ ਦਾਤਾ ਮੁਕਤਿ ਕਰਾਏ ॥

ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥

ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥

੫॥

ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥

ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥

ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥

੬॥

ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥

ਪਉਣ ਪਾਣੀ ਬੈਸੰਤਰੁ ਗਾਜੈ ॥

ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥

੭॥

ਨਾਮੁ ਵਿਸਾਰਿ ਦੋਖ ਦੁਖ ਸਹੀਐ ॥

ਹੁਕਮੁ ਭਇਆ ਚਲਣਾ ਕਿਉ ਰਹੀਐ ॥

ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥

੮॥

ਚਉਰਾਸੀਹ ਨਰਕ ਸਾਕਤੁ ਭੋਗਾਈਐ ॥

ਜੈਸਾ ਕੀਚੈ ਤੈਸੋ ਪਾਈਐ ॥

ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥

੯॥

ਖੰਡੇ ਧਾਰ ਗਲੀ ਅਤਿ ਭੀੜੀ ॥

ਲੇਖਾ ਲੀਜੈ ਤਿਲ ਜਿਉ ਪੀੜੀ ॥

ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥

੧੦॥

ਮੀਤ ਸਖੇ ਕੇਤੇ ਜਗ ਮਾਹੀ ॥

ਬਿਨੁ ਗੁਰ ਪਰਮੇਸਰ ਕੋਈ ਨਾਹੀ ॥

ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥

੧੧॥

ਕੂੜੁ ਛੋਡਿ ਸਾਚੇ ਕਉ ਧਾਵਹੁ ॥

ਜੋ ਇਛਹੁ ਸੋਈ ਫਲੁ ਪਾਵਹੁ ॥

ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥

੧੨॥

ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥

ਦਰਸਨੁ ਪਾਵਹੁ ਸਹਜਿ ਮਹਲਹੁ ॥

ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥

੧੩॥

ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥

ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥

੧੪॥

ਨਾਰਦ ਸਾਰਦ ਸੇਵਕ ਤੇਰੇ ॥

ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥

ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥

੧੫॥

ਇਕਿ ਦਰਿ ਸੇਵਹਿ ਦਰਦੁ ਵਞਾਏ ॥

ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥

ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥

੧੬॥

ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥

ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥

ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥

੧੭॥

੨॥

੮॥

ਮਾਰੂ ਮਹਲਾ ੧ ॥

ਅਸੁਰ ਸਘਾਰਣ ਰਾਮੁ ਹਮਾਰਾ ॥

ਘਟਿ ਘਟਿ ਰਮਈਆ ਰਾਮੁ ਪਿਆਰਾ ॥

ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥

੧॥

ਗੁਰਮੁਖਿ ਸਾਧੂ ਸਰਣਿ ਤੁਮਾਰੀ ॥

SikhiAt.Net
1028 ×