Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1033
Pavan Ang 1033 of 1430

ਸਭੁ ਕੋ ਬੋਲੈ ਆਪਣ ਭਾਣੈ ॥

ਮਨਮੁਖੁ ਦੂਜੈ ਬੋਲਿ ਨ ਜਾਣੈ ॥

ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥

੧੧॥

ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥

ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥

ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥

੧੨॥

ਸਚੀ ਕਰਣੀ ਗੁਰ ਕੀ ਸਿਰਕਾਰਾ ॥

ਆਵਣੁ ਜਾਣੁ ਨਹੀ ਜਮ ਧਾਰਾ ॥

ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥

੧੩॥

ਹਰਿ ਕੇ ਲੋਗ ਨਹੀ ਜਮੁ ਮਾਰੈ ॥

ਨਾ ਦੁਖੁ ਦੇਖਹਿ ਪੰਥਿ ਕਰਾਰੈ ॥

ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥

੧੪॥

ਓੜੁ ਨ ਕਥਨੈ ਸਿਫਤਿ ਸਜਾਈ ॥

ਜਿਉ ਤੁਧੁ ਭਾਵਹਿ ਰਹਹਿ ਰਜਾਈ ॥

ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥

੧੫॥

ਕਿਆ ਕਹੀਐ ਗੁਣ ਕਥਹਿ ਘਨੇਰੇ ॥

ਅੰਤੁ ਨ ਪਾਵਹਿ ਵਡੇ ਵਡੇਰੇ ॥

ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥

੧੬॥

੬॥

੧੨॥

ਮਾਰੂ ਮਹਲਾ ੧ ਦਖਣੀ ॥

ਕਾਇਆ ਨਗਰੁ ਨਗਰ ਗੜ ਅੰਦਰਿ ॥

ਸਾਚਾ ਵਾਸਾ ਪੁਰਿ ਗਗਨੰਦਰਿ ॥

ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥

੧॥

ਅੰਦਰਿ ਕੋਟ ਛਜੇ ਹਟਨਾਲੇ ॥

ਆਪੇ ਲੇਵੈ ਵਸਤੁ ਸਮਾਲੇ ॥

ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥

੨॥

ਭੀਤਰਿ ਕੋਟ ਗੁਫਾ ਘਰ ਜਾਈ ॥

ਨਉ ਘਰ ਥਾਪੇ ਹੁਕਮਿ ਰਜਾਈ ॥

ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥

੩॥

ਪਉਣ ਪਾਣੀ ਅਗਨੀ ਇਕ ਵਾਸਾ ॥

ਆਪੇ ਕੀਤੋ ਖੇਲੁ ਤਮਾਸਾ ॥

ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥

੪॥

ਧਰਤਿ ਉਪਾਇ ਧਰੀ ਧਰਮ ਸਾਲਾ ॥

ਉਤਪਤਿ ਪਰਲਉ ਆਪਿ ਨਿਰਾਲਾ ॥

ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥

੫॥

ਭਾਰ ਅਠਾਰਹ ਮਾਲਣਿ ਤੇਰੀ ॥

ਚਉਰੁ ਢੁਲੈ ਪਵਣੈ ਲੈ ਫੇਰੀ ॥

ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥

੬॥

ਪੰਖੀ ਪੰਚ ਉਡਰਿ ਨਹੀ ਧਾਵਹਿ ॥

ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥

ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥

੭॥

ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥

ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥

ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥

੮॥

ਪਸਰੀ ਕਿਰਣਿ ਜੋਤਿ ਉਜਿਆਲਾ ॥

ਕਰਿ ਕਰਿ ਦੇਖੈ ਆਪਿ ਦਇਆਲਾ ॥

ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥

੯॥

SikhiAt.Net
1033 ×