Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1035
Pavan Ang 1035 of 1430

ਹਮ ਦਾਸਨ ਕੇ ਦਾਸ ਪਿਆਰੇ ॥

ਸਾਧਿਕ ਸਾਚ ਭਲੇ ਵੀਚਾਰੇ ॥

ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥

੧੦॥

ਪਲੈ ਸਾਚੁ ਸਚੇ ਸਚਿਆਰਾ ॥

ਸਾਚੇ ਭਾਵੈ ਸਬਦੁ ਪਿਆਰਾ ॥

ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥

੧੧॥

ਵਡਾ ਵਡਾ ਆਖੈ ਸਭੁ ਕੋਈ ॥

ਗੁਰ ਬਿਨੁ ਸੋਝੀ ਕਿਨੈ ਨ ਹੋਈ ॥

ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥

੧੨॥

ਧੁਰਹੁ ਵਿਛੁੰਨੇ ਧਾਹੀ ਰੁੰਨੇ ॥

ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥

ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥

੧੩॥

ਆਪੇ ਕਰਤਾ ਆਪੇ ਭੁਗਤਾ ॥

ਆਪੇ ਤ੍ਰਿਪਤਾ ਆਪੇ ਮੁਕਤਾ ॥

ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥

੧੪॥

ਦਾਨਾ ਕੈ ਸਿਰਿ ਦਾਨੁ ਵੀਚਾਰਾ ॥

ਕਰਣ ਕਾਰਣ ਸਮਰਥੁ ਅਪਾਰਾ ॥

ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥

੧੫॥

ਸੇ ਗੁਣ ਗਾਵਹਿ ਸਾਚੇ ਭਾਵਹਿ ॥

ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥

ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥

੧੬॥

੨॥

੧੪॥

ਮਾਰੂ ਮਹਲਾ ੧ ॥

ਅਰਬਦ ਨਰਬਦ ਧੁੰਧੂਕਾਰਾ ॥

ਧਰਣਿ ਨ ਗਗਨਾ ਹੁਕਮੁ ਅਪਾਰਾ ॥

ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥

੧॥

ਖਾਣੀ ਨ ਬਾਣੀ ਪਉਣ ਨ ਪਾਣੀ ॥

ਓਪਤਿ ਖਪਤਿ ਨ ਆਵਣ ਜਾਣੀ ॥

ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥

੨॥

ਨਾ ਤਦਿ ਸੁਰਗੁ ਮਛੁ ਪਇਆਲਾ ॥

ਦੋਜਕੁ ਭਿਸਤੁ ਨਹੀ ਖੈ ਕਾਲਾ ॥

ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥

੩॥

ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥

ਅਵਰੁ ਨ ਦੀਸੈ ਏਕੋ ਸੋਈ ॥

ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥

੪॥

ਨਾ ਤਦਿ ਜਤੀ ਸਤੀ ਬਨਵਾਸੀ ॥

ਨਾ ਤਦਿ ਸਿਧ ਸਾਧਿਕ ਸੁਖਵਾਸੀ ॥

ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥

੫॥

ਜਪ ਤਪ ਸੰਜਮ ਨਾ ਬ੍ਰਤ ਪੂਜਾ ॥

ਨਾ ਕੋ ਆਖਿ ਵਖਾਣੈ ਦੂਜਾ ॥

ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥

੬॥

ਨਾ ਸੁਚਿ ਸੰਜਮੁ ਤੁਲਸੀ ਮਾਲਾ ॥

ਗੋਪੀ ਕਾਨੁ ਨ ਗਊ ਗੋੁਆਲਾ ॥

ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥

੭॥

ਕਰਮ ਧਰਮ ਨਹੀ ਮਾਇਆ ਮਾਖੀ ॥

ਜਾਤਿ ਜਨਮੁ ਨਹੀ ਦੀਸੈ ਆਖੀ ॥

ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥

੮॥

ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥

ਨਾ ਤਦਿ ਗੋਰਖੁ ਨਾ ਮਾਛਿੰਦੋ ॥

ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥

੯॥

SikhiAt.Net
1035 ×