Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1036
Pavan Ang 1036 of 1430

ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥

ਦੇਉ ਨ ਦੇਹੁਰਾ ਗਊ ਗਾਇਤ੍ਰੀ ॥

ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥

੧੦॥

ਨਾ ਕੋ ਮੁਲਾ ਨਾ ਕੋ ਕਾਜੀ ॥

ਨਾ ਕੋ ਸੇਖੁ ਮਸਾਇਕੁ ਹਾਜੀ ॥

ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥

੧੧॥

ਭਾਉ ਨ ਭਗਤੀ ਨਾ ਸਿਵ ਸਕਤੀ ॥

ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥

ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥

੧੨॥

ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥

ਪਾਠ ਪੁਰਾਣ ਉਦੈ ਨਹੀ ਆਸਤ ॥

ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥

੧੩॥

ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥

ਬਾਝੁ ਕਲਾ ਆਡਾਣੁ ਰਹਾਇਆ ॥

ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥

੧੪॥

ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥

ਕਰਿ ਕਰਿ ਦੇਖੈ ਹੁਕਮੁ ਸਬਾਇਆ ॥

ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥

੧੫॥

ਤਾ ਕਾ ਅੰਤੁ ਨ ਜਾਣੈ ਕੋਈ ॥

ਪੂਰੇ ਗੁਰ ਤੇ ਸੋਝੀ ਹੋਈ ॥

ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥

੧੬॥

੩॥

੧੫॥

ਮਾਰੂ ਮਹਲਾ ੧ ॥

ਆਪੇ ਆਪੁ ਉਪਾਇ ਨਿਰਾਲਾ ॥

ਸਾਚਾ ਥਾਨੁ ਕੀਓ ਦਇਆਲਾ ॥

ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥

੧॥

ਨਉ ਘਰ ਥਾਪੇ ਥਾਪਣਹਾਰੈ ॥

ਦਸਵੈ ਵਾਸਾ ਅਲਖ ਅਪਾਰੈ ॥

ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥

੨॥

ਰਵਿ ਸਸਿ ਦੀਪਕ ਜੋਤਿ ਸਬਾਈ ॥

ਆਪੇ ਕਰਿ ਵੇਖੈ ਵਡਿਆਈ ॥

ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥

੩॥

ਗੜ ਮਹਿ ਹਾਟ ਪਟਣ ਵਾਪਾਰਾ ॥

ਪੂਰੈ ਤੋਲਿ ਤੋਲੈ ਵਣਜਾਰਾ ॥

ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥

੪॥

ਕੀਮਤਿ ਪਾਈ ਪਾਵਣਹਾਰੈ ॥

ਵੇਪਰਵਾਹ ਪੂਰੇ ਭੰਡਾਰੈ ॥

ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥

੫॥

ਨਦਰਿ ਕਰੇ ਪੂਰਾ ਗੁਰੁ ਭੇਟੈ ॥

ਜਮ ਜੰਦਾਰੁ ਨ ਮਾਰੈ ਫੇਟੈ ॥

ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥

੬॥

ਆਪੇ ਵਰਖੈ ਅੰਮ੍ਰਿਤ ਧਾਰਾ ॥

ਰਤਨ ਜਵੇਹਰ ਲਾਲ ਅਪਾਰਾ ॥

ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥

੭॥

ਪ੍ਰੇਮ ਪਦਾਰਥੁ ਲਹੈ ਅਮੋਲੋ ॥

ਕਬ ਹੀ ਨ ਘਾਟਸਿ ਪੂਰਾ ਤੋਲੋ ॥

ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥

੮॥

ਸਚਾ ਸਉਦਾ ਵਿਰਲਾ ਕੋ ਪਾਏ ॥

ਪੂਰਾ ਸਤਿਗੁਰੁ ਮਿਲੈ ਮਿਲਾਏ ॥

SikhiAt.Net
1036 ×