ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1038
ਪਾਵਨ ਅੰਗ 1038 / 1430

ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥

ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥

ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥

੯॥

ਸੁੰਨਹੁ ਸਪਤ ਪਾਤਾਲ ਉਪਾਏ ॥

ਸੁੰਨਹੁ ਭਵਣ ਰਖੇ ਲਿਵ ਲਾਏ ॥

ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥

੧੦॥

ਰਜ ਤਮ ਸਤ ਕਲ ਤੇਰੀ ਛਾਇਆ ॥

ਜਨਮ ਮਰਣ ਹਉਮੈ ਦੁਖੁ ਪਾਇਆ ॥

ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥

੧੧॥

ਸੁੰਨਹੁ ਉਪਜੇ ਦਸ ਅਵਤਾਰਾ ॥

ਸ੍ਰਿਸਟਿ ਉਪਾਇ ਕੀਆ ਪਾਸਾਰਾ ॥

ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥

੧੨॥

ਗੁਰਮੁਖਿ ਸਮਝੈ ਰੋਗੁ ਨ ਹੋਈ ॥

ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥

ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥

੧੩॥

ਪੰਚ ਤਤੁ ਸੁੰਨਹੁ ਪਰਗਾਸਾ ॥

ਦੇਹ ਸੰਜੋਗੀ ਕਰਮ ਅਭਿਆਸਾ ॥

ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥

੧੪॥

ਊਤਮ ਸਤਿਗੁਰ ਪੁਰਖ ਨਿਰਾਲੇ ॥

ਸਬਦਿ ਰਤੇ ਹਰਿ ਰਸਿ ਮਤਵਾਲੇ ॥

ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥

੧੫॥

ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥

ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥

ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥

੧੬॥

ਸਤਿਗੁਰ ਤੇ ਪਾਏ ਵੀਚਾਰਾ ॥

ਸੁੰਨ ਸਮਾਧਿ ਸਚੇ ਘਰ ਬਾਰਾ ॥

ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥

੧੭॥

੫॥

੧੭॥

ਮਾਰੂ ਮਹਲਾ ੧ ॥

ਜਹ ਦੇਖਾ ਤਹ ਦੀਨ ਦਇਆਲਾ ॥

ਆਇ ਨ ਜਾਈ ਪ੍ਰਭੁ ਕਿਰਪਾਲਾ ॥

ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥

੧॥

ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥

ਨਾ ਤਿਸੁ ਭੈਣ ਨ ਭਰਾਉ ਕਮਾਇਆ ॥

ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥

੨॥

ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥

ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥

ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥

੩॥

ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥

ਕਾਲ ਬਿਕਾਲ ਕੀਏ ਇਕ ਗ੍ਰਾਸਾ ॥

ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥

੪॥

ਊਤਮ ਜਨ ਸੰਤ ਭਲੇ ਹਰਿ ਪਿਆਰੇ ॥

ਹਰਿ ਰਸ ਮਾਤੇ ਪਾਰਿ ਉਤਾਰੇ ॥

ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥

੫॥

ਤੂ ਅੰਤਰਜਾਮੀ ਜੀਅ ਸਭਿ ਤੇਰੇ ॥

SikhiAt.Net
1038 ×