ਆਪੇ ਮੇਲੇ ਦੇ ਵਡਿਆਈ ॥
ਗੁਰ ਪਰਸਾਦੀ ਕੀਮਤਿ ਪਾਈ ॥
ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥
੩॥
ਹਉਮੈ ਮਾਇਆ ਵਿਚੇ ਪਾਈ ॥
ਮਨਮੁਖ ਭੂਲੇ ਪਤਿ ਗਵਾਈ ॥
ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥
੪॥
ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥
ਮਨਸਾ ਮਾਰਿ ਮਨ ਮਾਹਿ ਸਮਾਇਆ ॥
ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥
੫॥
ਸਤਿਗੁਰੁ ਸੇਵੇ ਆਪੁ ਗਵਾਏ ॥
ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥
ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥
੬॥
ਦੂਖ ਨਿਵਾਰਣੁ ਗੁਰ ਤੇ ਜਾਤਾ ॥
ਆਪਿ ਮਿਲਿਆ ਜਗਜੀਵਨੁ ਦਾਤਾ ॥
ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥
੭॥
ਆਪੇ ਗੁਰਮੁਖਿ ਆਪੇ ਦੇਵੈ ॥
ਸਚੈ ਸਬਦਿ ਸਤਿਗੁਰੁ ਸੇਵੈ ॥
ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥
੮॥
ਤ੍ਰਿਸਨਾ ਅਗਨਿ ਜਲੈ ਸੰਸਾਰਾ ॥
ਜਲਿ ਜਲਿ ਖਪੈ ਬਹੁਤੁ ਵਿਕਾਰਾ ॥
ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥
੯॥
ਸਤਿਗੁਰੁ ਸੇਵਨਿ ਸੇ ਵਡਭਾਗੀ ॥
ਸਾਚੈ ਨਾਮਿ ਸਦਾ ਲਿਵ ਲਾਗੀ ॥
ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥
੧੦॥
ਸਚਾ ਸਬਦੁ ਸਚੀ ਹੈ ਬਾਣੀ ॥
ਗੁਰਮੁਖਿ ਵਿਰਲੈ ਕਿਨੈ ਪਛਾਣੀ ॥
ਸਚੇ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥
੧੧॥
ਸਬਦੁ ਬੁਝੈ ਸੋ ਮੈਲੁ ਚੁਕਾਏ ॥
ਨਿਰਮਲ ਨਾਮੁ ਵਸੈ ਮਨਿ ਆਏ ॥
ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥
੧੨॥
ਗੁਰ ਤੇ ਬੂਝੈ ਤਾ ਦਰੁ ਸੂਝੈ ॥
ਨਾਮ ਵਿਹੂਣਾ ਕਥਿ ਕਥਿ ਲੂਝੈ ॥
ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥
੧੩॥
ਆਪੇ ਆਪਿ ਮਿਲੈ ਤਾ ਬੂਝੈ ॥
ਗਿਆਨ ਵਿਹੂਣਾ ਕਿਛੂ ਨ ਸੂਝੈ ॥
ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥
੧੪॥
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥
ਕੋਇ ਨ ਮੇਟੈ ਧੁਰਿ ਫੁਰਮਾਇਆ ॥
ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥
੧੫॥
ਅਪਣੀ ਨਦਰਿ ਕਰੇ ਸੋ ਪਾਏ ॥
ਸਚੈ ਸਬਦਿ ਤਾੜੀ ਚਿਤੁ ਲਾਏ ॥
ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥
੧੬॥
੧॥
ਮਾਰੂ ਮਹਲਾ ੩ ॥
ਏਕੋ ਏਕੁ ਵਰਤੈ ਸਭੁ ਸੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥
੧॥
ਲਖ ਚਉਰਾਸੀਹ ਜੀਅ ਉਪਾਏ ॥