ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1048
ਪਾਵਨ ਅੰਗ 1048 / 1430

ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥

ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥

੧੫॥

ਗੁਰਮੁਖਿ ਹਰਿ ਜੀਉ ਏਕੋ ਜਾਤਾ ॥

ਅੰਤਰਿ ਨਾਮੁ ਸਬਦਿ ਪਛਾਤਾ ॥

ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥

੧੬॥

੪॥

ਮਾਰੂ ਮਹਲਾ ੩ ॥

ਸਚੁ ਸਾਲਾਹੀ ਗਹਿਰ ਗੰਭੀਰੈ ॥

ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥

ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥

੧॥

ਸਚਾ ਸਾਹਿਬੁ ਸਚੀ ਨਾਈ ॥

ਗੁਰ ਪਰਸਾਦੀ ਮੰਨਿ ਵਸਾਈ ॥

ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥

੨॥

ਕਿਸੁ ਸੇਵੀ ਤੈ ਕਿਸੁ ਸਾਲਾਹੀ ॥

ਸਤਿਗੁਰੁ ਸੇਵੀ ਸਬਦਿ ਸਾਲਾਹੀ ॥

ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥

੩॥

ਦੇਹੀ ਕਾਚੀ ਕਾਗਦ ਮਿਕਦਾਰਾ ॥

ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥

ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥

੪॥

ਸਚਾ ਚਉਕਾ ਸੁਰਤਿ ਕੀ ਕਾਰਾ ॥

ਹਰਿ ਨਾਮੁ ਭੋਜਨੁ ਸਚੁ ਆਧਾਰਾ ॥

ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥

੫॥

ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥

ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥

ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥

੬॥

ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥

ਏਕੋ ਸੇਵੀ ਅਵਰੁ ਨ ਦੂਜਾ ॥

ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥

੭॥

ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥

ਆਪਿ ਭੂਲਾ ਜਾ ਖਸਮਿ ਭੁਲਾਇਆ ॥

ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥

੮॥

ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥

ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥

ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥

੯॥

ਨਾ ਕੋਈ ਕਰੇ ਨ ਕਰਣੈ ਜੋਗਾ ॥

ਆਪੇ ਕਰਹਿ ਕਰਾਵਹਿ ਸੁ ਹੋਇਗਾ ॥

ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥

੧੦॥

ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥

ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥

ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥

੧੧॥

ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥

ਆਪੇ ਬਖਸਿ ਲੈਹਿ ਨਾਮੁ ਦੀਜੈ ॥

ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥

੧੨॥

ਅੰਤਰਿ ਹਰਿ ਧਨੁ ਸਮਝ ਨ ਹੋਈ ॥

ਗੁਰ ਪਰਸਾਦੀ ਬੂਝੈ ਕੋਈ ॥

ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥

੧੩॥

ਅਨਲ ਵਾਉ ਭਰਮਿ ਭੁਲਾਈ ॥

SikhiAt.Net
1048 ×