Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1049
Pavan Ang 1049 of 1430

ਮਾਇਆ ਮੋਹਿ ਸੁਧਿ ਨ ਕਾਈ ॥

ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥

੧੪॥

ਮਨਮੁਖ ਹਉਮੈ ਮਾਇਆ ਸੂਤੇ ॥

ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥

ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥

੧੫॥

ਆਪੇ ਕਰਤੈ ਕਾਰ ਕਰਾਈ ॥

ਆਪੇ ਗੁਰਮੁਖਿ ਦੇਇ ਬੁਝਾਈ ॥

ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥

੧੬॥

੫॥

ਮਾਰੂ ਮਹਲਾ ੩ ॥

ਏਕੋ ਸੇਵੀ ਸਦਾ ਥਿਰੁ ਸਾਚਾ ॥

ਦੂਜੈ ਲਾਗਾ ਸਭੁ ਜਗੁ ਕਾਚਾ ॥

ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥

੧॥

ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥

ਆਪੇ ਲਾਇ ਲਏ ਜਗਜੀਵਨੁ ਦਾਤਾ ॥

ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥

੨॥

ਮਾਇਆ ਲਹਰਿ ਸਬਦਿ ਨਿਵਾਰੀ ॥

ਇਹੁ ਮਨੁ ਨਿਰਮਲੁ ਹਉਮੈ ਮਾਰੀ ॥

ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥

੩॥

ਮੇਰੀ ਮੇਰੀ ਕਰਤ ਵਿਹਾਣੀ ॥

ਮਨਮੁਖਿ ਨ ਬੂਝੈ ਫਿਰੈ ਇਆਣੀ ॥

ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥

੪॥

ਅੰਤਰਿ ਲੋਭੁ ਕਰੈ ਨਹੀ ਬੂਝੈ ॥

ਸਿਰ ਊਪਰਿ ਜਮਕਾਲੁ ਨ ਸੂਝੈ ॥

ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥

੫॥

ਜੋ ਸਚਿ ਲਾਗੇ ਤਿਨ ਸਾਚੀ ਸੋਇ ॥

ਦੂਜੈ ਲਾਗੇ ਮਨਮੁਖਿ ਰੋਇ ॥

ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥

੬॥

ਗੁਰ ਕੈ ਸਬਦਿ ਸਦਾ ਜਨੁ ਸੋਹੈ ॥

ਨਾਮ ਰਸਾਇਣਿ ਇਹੁ ਮਨੁ ਮੋਹੈ ॥

ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥

੭॥

ਸਭਨਾ ਵਿਚਿ ਵਰਤੈ ਇਕੁ ਸੋਈ ॥

ਗੁਰ ਪਰਸਾਦੀ ਪਰਗਟੁ ਹੋਈ ॥

ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥

੮॥

ਕਿਲਬਿਖ ਦੂਖ ਨਿਵਾਰਣਹਾਰਾ ॥

ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥

ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥

੯॥

ਮਾਇਆ ਅਗਨਿ ਜਲੈ ਸੰਸਾਰੇ ॥

ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥

ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥

੧੦॥

ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥

ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥

ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥

੧੧॥

ਮਨਮੁਖਿ ਅੰਤਰਿ ਭਗਤਿ ਨ ਹੋਈ ॥

ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥

ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥

੧੨॥

ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥

ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥

SikhiAt.Net
1049 ×