ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥
੧੩॥
ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥
ਮਾਇਆ ਕਾਰਣਿ ਪੜਿ ਪੜਿ ਲੂਝਹਿ ॥
ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥
੧੪॥
ਬੇਦ ਬਾਦ ਸਭਿ ਆਖਿ ਵਖਾਣਹਿ ॥
ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥
ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥
੧੫॥
ਆਪੇ ਸਾਚਾ ਏਕੋ ਸੋਈ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥
੧੬॥
੬॥
ਮਾਰੂ ਮਹਲਾ ੩ ॥
ਸਚੈ ਸਚਾ ਤਖਤੁ ਰਚਾਇਆ ॥
ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥
ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥
੧॥
ਸਚਾ ਸਉਦਾ ਸਚੁ ਵਾਪਾਰਾ ॥
ਨ ਤਿਥੈ ਭਰਮੁ ਨ ਦੂਜਾ ਪਸਾਰਾ ॥
ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥
੨॥
ਸਚੈ ਲਾਏ ਸੇ ਜਨ ਲਾਗੇ ॥
ਅੰਤਰਿ ਸਬਦੁ ਮਸਤਕਿ ਵਡਭਾਗੇ ॥
ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥
੩॥
ਸਚੋ ਸਚਾ ਸਚੁ ਸਾਲਾਹੀ ॥
ਏਕੋ ਵੇਖਾ ਦੂਜਾ ਨਾਹੀ ॥
ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥
੪॥
ਮਾਇਆ ਮੋਹੁ ਸਬਦਿ ਜਲਾਇਆ ॥
ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥
ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥
੫॥
ਮਾਇਆ ਮੋਹੁ ਸਭੁ ਆਪੇ ਕੀਨਾ ॥
ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥
ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥
੬॥
ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥
ਹਉਮੈ ਤ੍ਰਿਸਨਾ ਸਬਦਿ ਬੁਝਾਈ ॥
ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥
੭॥
ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥
ਸਚੈ ਸਬਦੇ ਸਚਿ ਸੁਹਾਵੈ ॥
ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥
੮॥
ਬਿਨੁ ਸਾਚੇ ਜੋ ਦੂਜੈ ਲਾਇਆ ॥
ਮਾਇਆ ਮੋਹ ਦੁਖ ਸਬਾਇਆ ॥
ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥
੯॥
ਸਾਚਾ ਸਬਦੁ ਜਿਨਾ ਮਨਿ ਭਾਇਆ ॥
ਪੂਰਬਿ ਲਿਖਿਆ ਤਿਨੀ ਕਮਾਇਆ ॥
ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥
੧੦॥
ਗੁਰ ਕੀ ਸੇਵਾ ਮੀਠੀ ਲਾਗੀ ॥
ਅਨਦਿਨੁ ਸੂਖ ਸਹਜ ਸਮਾਧੀ ॥
ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥
੧੧॥
ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥
ਆਪੇ ਭਾਣੇ ਆਪਿ ਮਿਲਾਏ ॥
ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥
੧੨॥