ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1051
ਪਾਵਨ ਅੰਗ 1051 / 1430

ਗੁਰਮੁਖਿ ਸਾਚਾ ਸਬਦਿ ਪਛਾਤਾ ॥

ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥

ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥

੧੩॥

ਹਉਮੈ ਮੇਰਾ ਦੂਜਾ ਭਾਇਆ ॥

ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥

ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥

੧੪॥

ਜਾ ਤੂ ਦੇਹਿ ਸਦਾ ਸੁਖੁ ਪਾਏ ॥

ਸਾਚੈ ਸਬਦੇ ਸਾਚੁ ਕਮਾਏ ॥

ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥

੧੫॥

ਆਪੇ ਵੇਖੈ ਹੁਕਮਿ ਚਲਾਏ ॥

ਅਪਣਾ ਭਾਣਾ ਆਪਿ ਕਰਾਏ ॥

ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥

੧੬॥

੭॥

ਮਾਰੂ ਮਹਲਾ ੩ ॥

ਆਪੇ ਆਪੁ ਉਪਾਇ ਉਪੰਨਾ ॥

ਸਭ ਮਹਿ ਵਰਤੈ ਏਕੁ ਪਰਛੰਨਾ ॥

ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥

੧॥

ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥

ਸਿਰਿ ਸਿਰਿ ਧੰਧੈ ਆਪੇ ਲਾਏ ॥

ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥

੨॥

ਆਵਾ ਗਉਣੁ ਹੈ ਸੰਸਾਰਾ ॥

ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥

ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥

੩॥

ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥

ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥

ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥

੪॥

ਹਮ ਗੁਣ ਨਾਹੀ ਕਿਆ ਬੋਲਹ ਬੋਲ ॥

ਤੂ ਸਭਨਾ ਦੇਖਹਿ ਤੋਲਹਿ ਤੋਲ ॥

ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥

੫॥

ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥

ਅਵਗਣ ਛੋਡਿ ਗੁਣ ਮਾਹਿ ਸਮਾਏ ॥

ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥

੬॥

ਜਹ ਦੇਖਾ ਤਹ ਏਕੋ ਸੋਈ ॥

ਦੂਜੀ ਦੁਰਮਤਿ ਸਬਦੇ ਖੋਈ ॥

ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥

੭॥

ਕਾਇਆ ਕਮਲੁ ਹੈ ਕੁਮਲਾਣਾ ॥

ਮਨਮੁਖੁ ਸਬਦੁ ਨ ਬੁਝੈ ਇਆਣਾ ॥

ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥

੮॥

ਕੋਟ ਗਹੀ ਕੇ ਪਾਪ ਨਿਵਾਰੇ ॥

ਸਦਾ ਹਰਿ ਜੀਉ ਰਾਖੈ ਉਰ ਧਾਰੇ ॥

ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥

੯॥

ਮਨਮੁਖੁ ਗਿਆਨੁ ਕਥੇ ਨ ਹੋਈ ॥

ਫਿਰਿ ਫਿਰਿ ਆਵੈ ਠਉਰ ਨ ਕੋਈ ॥

ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥

੧੦॥

ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥

ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥

ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥

੧੧॥

SikhiAt.Net
1051 ×