ਜੁਗ ਚਾਰੇ ਗੁਰ ਸਬਦਿ ਪਛਾਤਾ ॥
ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥
੧੦॥
ਗੁਰਮੁਖਿ ਨਾਮਿ ਸਬਦਿ ਸਾਲਾਹੇ ॥
ਅਗਮ ਅਗੋਚਰ ਵੇਪਰਵਾਹੇ ॥
ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥
੧੧॥
ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥
ਗੁਰਮੁਖਿ ਹਿਰਦੈ ਨਾਮੁ ਵਸਾਏ ॥
ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥
੧੨॥
ਗੁਰਮੁਖਿ ਉਪਜੈ ਸਾਚਿ ਸਮਾਵੈ ॥
ਨਾ ਮਰਿ ਜੰਮੈ ਨ ਜੂਨੀ ਪਾਵੈ ॥
ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥
੧੩॥
ਗੁਰਮੁਖਿ ਭਗਤ ਸੋਹਹਿ ਦਰਬਾਰੇ ॥
ਸਚੀ ਬਾਣੀ ਸਬਦਿ ਸਵਾਰੇ ॥
ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥
੧੪॥
ਸਤਿਗੁਰੁ ਪੂਰਾ ਸਬਦੁ ਸੁਣਾਏ ॥
ਅਨਦਿਨੁ ਭਗਤਿ ਕਰਹੁ ਲਿਵ ਲਾਏ ॥
ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥
੧੫॥
ਗੁਣ ਕਾ ਦਾਤਾ ਸਚਾ ਸੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥
੧੬॥
੨॥
੧੧॥
ਮਾਰੂ ਮਹਲਾ ੩ ॥
ਹਰਿ ਜੀਉ ਸੇਵਿਹੁ ਅਗਮ ਅਪਾਰਾ ॥
ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥
ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥
੧॥
ਸਭ ਮਹਿ ਵਰਤੈ ਏਕੋ ਸੋਈ ॥
ਗੁਰ ਪਰਸਾਦੀ ਪਰਗਟੁ ਹੋਈ ॥
ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥
੨॥
ਪੂਰੈ ਸਤਿਗੁਰਿ ਬੂਝਿ ਬੁਝਾਇਆ ॥
ਹੁਕਮੇ ਹੀ ਸਭੁ ਜਗਤੁ ਉਪਾਇਆ ॥
ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥
੩॥
ਸਚਾ ਸਤਿਗੁਰੁ ਸਬਦੁ ਅਪਾਰਾ ॥
ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥
ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥
੪॥
ਕੋਟਿ ਮਧੇ ਕਿਸਹਿ ਬੁਝਾਏ ॥
ਗੁਰ ਕੈ ਸਬਦਿ ਰਤੇ ਰੰਗੁ ਲਾਏ ॥
ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥
੫॥
ਸਤਿਗੁਰੁ ਸੇਵਹਿ ਸੇ ਜਨ ਸਾਚੇ ॥
ਜੋ ਮਰਿ ਜੰਮਹਿ ਕਾਚਨਿ ਕਾਚੇ ॥
ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥
੬॥
ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥
ਸਚੈ ਸਬਦਿ ਸਦਾ ਗੁਣ ਗਾਏ ॥
ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥
੭॥
ਸਦਾ ਹਦੂਰਿ ਗੁਰਮੁਖਿ ਜਾਪੈ ॥
ਸਬਦੇ ਸੇਵੈ ਸੋ ਜਨੁ ਧ੍ਰਾਪੈ ॥
ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥
੮॥
ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥
ਮਨਹਠਿ ਕਰਮ ਫਿਰਿ ਜੋਨੀ ਪਾਏ ॥