ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1062
ਪਾਵਨ ਅੰਗ 1062 / 1430

ਕਰਤਾ ਕਰੇ ਸੁ ਨਿਹਚਉ ਹੋਵੈ ॥

ਗੁਰ ਕੈ ਸਬਦੇ ਹਉਮੈ ਖੋਵੈ ॥

ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥

੫॥

ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥

ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥

ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥

੬॥

ਬਿਨੁ ਨਾਵੈ ਸਭ ਦੁਖੁ ਸੰਸਾਰਾ ॥

ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥

ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥

੭॥

ਆਪਿ ਕਰੇ ਤੈ ਆਪਿ ਕਰਾਏ ॥

ਗੁਰ ਪਰਸਾਦੀ ਕਿਸੈ ਬੁਝਾਏ ॥

ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥

੮॥

ਗਣਤ ਗਣੈ ਸੋ ਜਲੈ ਸੰਸਾਰਾ ॥

ਸਹਸਾ ਮੂਲਿ ਨ ਚੁਕੈ ਵਿਕਾਰਾ ॥

ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥

੯॥

ਜੇ ਸਚੁ ਦੇਇ ਤ ਪਾਏ ਕੋਈ ॥

ਗੁਰ ਪਰਸਾਦੀ ਪਰਗਟੁ ਹੋਈ ॥

ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥

੧੦॥

ਜਪੁ ਤਪੁ ਸੰਜਮੁ ਨਾਮੁ ਪਿਆਰਾ ॥

ਕਿਲਵਿਖ ਕਾਟੇ ਕਾਟਣਹਾਰਾ ॥

ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥

੧੧॥

ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥

ਮੈਲੇ ਕਰਮ ਕਰੇ ਦੁਖੁ ਪਾਏ ॥

ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥

੧੨॥

ਨਿਰਮਲ ਬਾਣੀ ਕੋ ਮੰਨਿ ਵਸਾਏ ॥

ਗੁਰ ਪਰਸਾਦੀ ਸਹਸਾ ਜਾਏ ॥

ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥

੧੩॥

ਆਪਿ ਸਿਰੰਦਾ ਸਚਾ ਸੋਈ ॥

ਆਪਿ ਉਪਾਇ ਖਪਾਏ ਸੋਈ ॥

ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥

੧੪॥

ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥

ਕਾਮਿ ਕਰੋਧਿ ਜਲੈ ਸਭੁ ਕੋਈ ॥

ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥

੧੫॥

ਮੇਰਾ ਤੇਰਾ ਤੁਧੁ ਆਪੇ ਕੀਆ ॥

ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥

ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥

੧੬॥

੪॥

੧੮॥

ਮਾਰੂ ਮਹਲਾ ੩ ॥

ਹਰਿ ਜੀਉ ਦਾਤਾ ਅਗਮ ਅਥਾਹਾ ॥

ਓਸੁ ਤਿਲੁ ਨ ਤਮਾਇ ਵੇਪਰਵਾਹਾ ॥

ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥

੧॥

ਜੋ ਕਿਛੁ ਕਰੈ ਸੁ ਨਿਹਚਉ ਹੋਈ ॥

ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥

ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥

੨॥

ਚਉਦਹ ਭਵਣ ਤੇਰੇ ਹਟਨਾਲੇ ॥

ਸਤਿਗੁਰਿ ਦਿਖਾਏ ਅੰਤਰਿ ਨਾਲੇ ॥

ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥

੩॥

SikhiAt.Net
1062 ×