ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1065
ਪਾਵਨ ਅੰਗ 1065 / 1430

ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥

ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥

ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥

੨॥

ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥

ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥

ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥

੩॥

ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥

ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥

ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥

੪॥

ਵਡੈ ਭਾਗਿ ਇਹੁ ਸਰੀਰੁ ਪਾਇਆ ॥

ਮਾਣਸ ਜਨਮਿ ਸਬਦਿ ਚਿਤੁ ਲਾਇਆ ॥

ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥

੫॥

ਇਕਿ ਕਿਤੁ ਆਏ ਜਨਮੁ ਗਵਾਏ ॥

ਮਨਮੁਖ ਲਾਗੇ ਦੂਜੈ ਭਾਏ ॥

ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥

੬॥

ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥

ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥

ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥

੭॥

ਹਉਮੈ ਗਣਤ ਗੁਰ ਸਬਦਿ ਨਿਵਾਰੇ ॥

ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥

ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥

੮॥

ਸੋ ਚੇਤੇ ਜਿਸੁ ਆਪਿ ਚੇਤਾਏ ॥

ਗੁਰ ਕੈ ਸਬਦਿ ਵਸੈ ਮਨਿ ਆਏ ॥

ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥

੯॥

ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥

ਗੁਰ ਕੈ ਸਬਦੇ ਆਪੁ ਪਛਾਣੈ ॥

ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥

੧੦॥

ਏਹ ਕਾਇਆ ਪਵਿਤੁ ਹੈ ਸਰੀਰੁ ॥

ਗੁਰ ਸਬਦੀ ਚੇਤੈ ਗੁਣੀ ਗਹੀਰੁ ॥

ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥

੧੧॥

ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥

ਦੂਜੈ ਭਾਇ ਭਰਮਿ ਭੁਲਾਇਆ ॥

ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥

੧੨॥

ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥

ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥

ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥

੧੩॥

ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥

ਮਨਮੁਖ ਭੂਲੇ ਮੁਏ ਬਿਲਲਾਇ ॥

ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥

੧੪॥

ਕਾਇਆ ਕੋਟੁ ਪਕੇ ਹਟਨਾਲੇ ॥

ਗੁਰਮੁਖਿ ਲੇਵੈ ਵਸਤੁ ਸਮਾਲੇ ॥

ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥

੧੫॥

ਆਪੇ ਸਚਾ ਹੈ ਸੁਖਦਾਤਾ ॥

ਪੂਰੇ ਗੁਰ ਕੈ ਸਬਦਿ ਪਛਾਤਾ ॥

ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥

੧੬॥

੭॥

੨੧॥

SikhiAt.Net
1065 ×