ਮਾਰੂ ਮਹਲਾ ੩ ॥
ਨਿਰੰਕਾਰਿ ਆਕਾਰੁ ਉਪਾਇਆ ॥
ਮਾਇਆ ਮੋਹੁ ਹੁਕਮਿ ਬਣਾਇਆ ॥
ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥
੧॥
ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥
ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥
ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥
੨॥
ਗੁਰ ਸੇਵਾ ਤੇ ਕਰਣੀ ਸਾਰ ॥
ਰਾਮ ਨਾਮੁ ਰਾਖਹੁ ਉਰਿ ਧਾਰ ॥
ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥
੩॥
ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥
ਨਾਮੁ ਨ ਚੇਤੈ ਬਧਾ ਜਮਕਾਲੇ ॥
ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥
੪॥
ਗੁਰਮੁਖਿ ਏਕਸੁ ਸਿਉ ਲਿਵ ਲਾਏ ॥
ਤ੍ਰਿਬਿਧਿ ਮਨਸਾ ਮਨਹਿ ਸਮਾਏ ॥
ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥
੫॥
ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥
ਗੁਰ ਪਰਸਾਦੀ ਸਹਜੇ ਮਾਤੇ ॥
ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥
੬॥
ਮਾਇਆ ਮੋਹਿ ਭਰਮਿ ਨ ਪਾਏ ॥
ਦੂਜੈ ਭਾਇ ਲਗਾ ਦੁਖੁ ਪਾਏ ॥
ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥
੭॥
ਏਹੁ ਮਨੁ ਭੈ ਭਾਇ ਰੰਗਾਏ ॥
ਇਤੁ ਰੰਗਿ ਸਾਚੇ ਮਾਹਿ ਸਮਾਏ ॥
ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥
੮॥
ਮਨਮੁਖੁ ਬਹੁਤੁ ਕਰੇ ਅਭਿਮਾਨੁ ॥
ਦਰਗਹ ਕਬ ਹੀ ਨ ਪਾਵੈ ਮਾਨੁ ॥
ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥
੯॥
ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥
ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥
ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥
੧੦॥
ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥
ਮੇਰੈ ਠਾਕੁਰਿ ਇਹ ਬਣਤ ਬਣਾਈ ॥
ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥
੧੧॥
ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥
ਗੁਰਮੁਖਿ ਖੋਜੇ ਵੇਪਰਵਾਹਾ ॥
ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥
੧੨॥
ਸਚਾ ਮਹਲੁ ਸਚੇ ਭੰਡਾਰਾ ॥
ਆਪੇ ਦੇਵੈ ਦੇਵਣਹਾਰਾ ॥
ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥
੧੩॥
ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥
ਗੁਰਮੁਖਿ ਆਪੇ ਦੇ ਵਡਿਆਈ ॥
ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥
੧੪॥
ਹਰਿ ਜੀਉ ਸਭ ਮਹਿ ਰਹਿਆ ਸਮਾਈ ॥
ਗੁਰ ਪਰਸਾਦੀ ਪਾਇਆ ਜਾਈ ॥
ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥
੧੫॥