Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1067
Pavan Ang 1067 of 1430

ਆਪੇ ਸਚਾ ਸਬਦਿ ਮਿਲਾਏ ॥

ਸਬਦੇ ਵਿਚਹੁ ਭਰਮੁ ਚੁਕਾਏ ॥

ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥

੧੬॥

੮॥

੨੨॥

ਮਾਰੂ ਮਹਲਾ ੩ ॥

ਅਗਮ ਅਗੋਚਰ ਵੇਪਰਵਾਹੇ ॥

ਆਪੇ ਮਿਹਰਵਾਨ ਅਗਮ ਅਥਾਹੇ ॥

ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥

੧॥

ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥

ਗੁਰ ਕੈ ਸਬਦੇ ਸਚਿ ਸਮਾਵਹਿ ॥

ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥

੨॥

ਸਬਦਿ ਮਰਹਿ ਸੇ ਮਰਣੁ ਸਵਾਰਹਿ ॥

ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥

ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥

੩॥

ਹਰਿ ਜੀਉ ਮੇਲੇ ਆਪਿ ਮਿਲਾਏ ॥

ਗੁਰ ਕੈ ਸਬਦੇ ਆਪੁ ਗਵਾਏ ॥

ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥

੪॥

ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥

ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥

ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥

੫॥

ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥

ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥

ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥

੬॥

ਕਰਮੁ ਹੋਵੈ ਤਾ ਸਤਿਗੁਰੁ ਪਾਏ ॥

ਹਉਮੈ ਮੈਲੁ ਸਬਦਿ ਜਲਾਏ ॥

ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥

੭॥

ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥

ਸਚੁ ਨਾਮੁ ਹਰਿ ਹਿਰਦੈ ਵਸਾਈ ॥

ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥

੮॥

ਨਾਮੁ ਅਮੋਲਕੁ ਅਗਮ ਅਪਾਰਾ ॥

ਨਾ ਕੋ ਹੋਆ ਤੋਲਣਹਾਰਾ ॥

ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥

੯॥

ਸੇਵਕ ਸੇਵਹਿ ਕਰਹਿ ਅਰਦਾਸਿ ॥

ਤੂ ਆਪੇ ਮੇਲਿ ਬਹਾਲਹਿ ਪਾਸਿ ॥

ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥

੧੦॥

ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥

ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥

ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥

੧੧॥

ਜਿਸ ਨੋ ਬੁਝਾਏ ਸੋਈ ਬੂਝੈ ॥

ਹਰਿ ਗੁਣ ਗਾਵੈ ਅੰਦਰੁ ਸੂਝੈ ॥

ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥

੧੨॥

ਬਿਨੁ ਕਰਮਾ ਹੋਰ ਫਿਰੈ ਘਨੇਰੀ ॥

ਮਰਿ ਮਰਿ ਜੰਮੈ ਚੁਕੈ ਨ ਫੇਰੀ ॥

ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥

੧੩॥

ਬਹੁਤੇ ਭੇਖ ਕਰੇ ਭੇਖਧਾਰੀ ॥

ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥

ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥

੧੪॥

ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥

SikhiAt.Net
1067 ×