Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
107
Pavan Ang 107 of 1430

ਮਾਝ ਮਹਲਾ ੫ ॥

ਕੀਨੀ ਦਇਆ ਗੋਪਾਲ ਗੁਸਾਈ ॥

ਗੁਰ ਕੇ ਚਰਣ ਵਸੇ ਮਨ ਮਾਹੀ ॥

ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥

੧॥

ਮਨਿ ਤਨਿ ਵਸਿਆ ਸਚਾ ਸੋਈ ॥

ਬਿਖੜਾ ਥਾਨੁ ਨ ਦਿਸੈ ਕੋਈ ॥

ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥

੨॥

ਜੋ ਕਿਛੁ ਕਰੇ ਸੁ ਆਪੇ ਆਪੈ ॥

ਬੁਧਿ ਸਿਆਣਪ ਕਿਛੂ ਨ ਜਾਪੈ ॥

ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥

੩॥

ਚਰਣ ਕਮਲ ਜਨ ਕਾ ਆਧਾਰੋ ॥

ਆਠ ਪਹਰ ਰਾਮ ਨਾਮੁ ਵਾਪਾਰੋ ॥

ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥

੪॥

੩੬॥

੪੩॥

ਮਾਝ ਮਹਲਾ ੫ ॥

ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥

ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥

ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥

੧॥

ਸਚੁ ਵਡਾਈ ਕੀਮ ਨ ਪਾਈ ॥

ਕੁਦਰਤਿ ਕਰਮੁ ਨ ਕਹਣਾ ਜਾਈ ॥

ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥

੨॥

ਸਚੁ ਸਾਲਾਹਣੁ ਵਡਭਾਗੀ ਪਾਈਐ ॥

ਗੁਰ ਪਰਸਾਦੀ ਹਰਿ ਗੁਣ ਗਾਈਐ ॥

ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥

੩॥

ਸਚੇ ਅੰਤੁ ਨ ਜਾਣੈ ਕੋਈ ॥

ਥਾਨਿ ਥਨੰਤਰਿ ਸਚਾ ਸੋਈ ॥

ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥

੪॥

੩੭॥

੪੪॥

ਮਾਝ ਮਹਲਾ ੫ ॥

ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥

ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥

ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥

੧॥

ਸਿਮਰਤ ਨਾਮੁ ਦੋਖ ਸਭਿ ਲਾਥੇ ॥

ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥

ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥

੨॥

ਪ੍ਰਭੁ ਸਮਰਥੁ ਵਡ ਊਚ ਅਪਾਰਾ ॥

ਨਉ ਨਿਧਿ ਨਾਮੁ ਭਰੇ ਭੰਡਾਰਾ ॥

ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥

੩॥

ਕਰਿ ਕਿਰਪਾ ਮੇਰੇ ਦੀਨ ਦਇਆਲਾ ॥

ਜਾਚਿਕੁ ਜਾਚੈ ਸਾਧ ਰਵਾਲਾ ॥

ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥

੪॥

੩੮॥

੪੫॥

ਮਾਝ ਮਹਲਾ ੫ ॥

ਐਥੈ ਤੂੰਹੈ ਆਗੈ ਆਪੇ ॥

ਜੀਅ ਜੰਤ੍ਰ ਸਭਿ ਤੇਰੇ ਥਾਪੇ ॥

ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥

੧॥

ਰਸਨਾ ਜਪਿ ਜਪਿ ਜੀਵੈ ਸੁਆਮੀ ॥

ਪਾਰਬ੍ਰਹਮ ਪ੍ਰਭ ਅੰਤਰਜਾਮੀ ॥

ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥

੨॥

ਨਾਮੁ ਅਵਖਧੁ ਜਿਨਿ ਜਨ ਤੇਰੈ ਪਾਇਆ ॥

SikhiAt.Net
107 ×