ਥਾਨ ਥਨੰਤਰਿ ਅੰਤਰਜਾਮੀ ॥
ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥
੮॥
ਹਰਿ ਕਾ ਨਾਮੁ ਕੋਟਿ ਲਖ ਬਾਹਾ ॥
ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥
ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥
੯॥
ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥
ਜੀਤਿ ਆਵਹੁ ਵਸਹੁ ਘਰਿ ਅਪਨੇ ॥
ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥
੧੦॥
ਖੰਡ ਬ੍ਰਹਮੰਡ ਉਧਾਰਣਹਾਰਾ ॥
ਊਚ ਅਥਾਹ ਅਗੰਮ ਅਪਾਰਾ ॥
ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥
੧੧॥
ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥
ਕਰਿ ਕਿਰਪਾ ਕੀਨੇ ਘਰ ਗੋਲੇ ॥
ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥
੧੨॥
ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥
ਬਿਨਸਿ ਗਈ ਹਉਮੈ ਮਤਿ ਮੇਰੀ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥
੧੩॥
ਜੈ ਜੈ ਕਾਰੁ ਜਪਹੁ ਜਗਦੀਸੈ ॥
ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥
ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥
੧੪॥
ਸਤਿ ਸਤਿ ਸਤਿ ਪ੍ਰਭੁ ਜਾਤਾ ॥
ਗੁਰ ਪਰਸਾਦਿ ਸਦਾ ਮਨੁ ਰਾਤਾ ॥
ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥
੧੫॥
ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥
ਸਭੈ ਉਧਾਰਣੁ ਖਸਮੁ ਹਮਾਰਾ ॥
ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥
੧੬॥
੧॥
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸੰਗੀ ਜੋਗੀ ਨਾਰਿ ਲਪਟਾਣੀ ॥
ਉਰਝਿ ਰਹੀ ਰੰਗ ਰਸ ਮਾਣੀ ॥
ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥
੧॥
ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥
ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥
ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥
੨॥
ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥
ਜੋ ਪਾਵੈ ਸੋ ਆਣਿ ਦਿਖਾਵੈ ॥
ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥
੩॥
ਧਨ ਕਰੈ ਬਿਨਉ ਦੋਊ ਕਰ ਜੋਰੈ ॥
ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥
ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥
੪॥
ਸਗਲੇ ਕਰਮ ਧਰਮ ਜੁਗ ਸਾਧਾ ॥
ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥
ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥
੫॥