Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1077
Pavan Ang 1077 of 1430

ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥

੩॥

ਆਪੇ ਸਤਿ ਸਤਿ ਸਤਿ ਸਾਚਾ ॥

ਓਤਿ ਪੋਤਿ ਭਗਤਨ ਸੰਗਿ ਰਾਚਾ ॥

ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥

੪॥

ਸਦਾ ਸਦਾ ਸਦ ਹੋਵਣਹਾਰਾ ॥

ਊਚਾ ਅਗਮੁ ਅਥਾਹੁ ਅਪਾਰਾ ॥

ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥

੫॥

ਮੁਖਿ ਸਾਲਾਹੀ ਸਚੇ ਸਾਹਾ ॥

ਨੈਣੀ ਪੇਖਾ ਅਗਮ ਅਥਾਹਾ ॥

ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥

੬॥

ਕਰਿ ਕਰਿ ਵੇਖਹਿ ਕੀਤਾ ਅਪਣਾ ॥

ਜੀਅ ਜੰਤ ਸੋਈ ਹੈ ਜਪਣਾ ॥

ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥

੭॥

ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥

ਅਨੰਦ ਮੰਗਲ ਹਰਿ ਚਲਤ ਤਮਾਸੇ ॥

ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥

੮॥

ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥

ਕਰਿ ਕਰਿ ਦੇਖੈ ਖੇਲੁ ਅਪਾਰਾ ॥

ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥

੯॥

ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥

ਸਦਾ ਸਦਾ ਜਾਈ ਬਲਿਹਾਰੀ ॥

ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥

੧੦॥

ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥

ਏਕੋ ਏਕੁ ਜਪੀ ਮਨ ਮਾਹੀ ॥

ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥

੧੧॥

ਗੁਰ ਉਪਦੇਸਿ ਜਪੀਐ ਮਨਿ ਸਾਚਾ ॥

ਗੁਰ ਉਪਦੇਸਿ ਰਾਮ ਰੰਗਿ ਰਾਚਾ ॥

ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥

੧੨॥

ਜਹ ਰਾਖੈ ਸੋਈ ਸੁਖ ਥਾਨਾ ॥

ਸਹਜੇ ਹੋਇ ਸੋਈ ਭਲ ਮਾਨਾ ॥

ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥

੧੩॥

ਡਰ ਚੂਕੇ ਬਿਨਸੇ ਅੰਧਿਆਰੇ ॥

ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥

ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥

੧੪॥

ਐਸਾ ਕੋ ਵਡਭਾਗੀ ਆਇਆ ॥

ਆਠ ਪਹਰ ਜਿਨਿ ਖਸਮੁ ਧਿਆਇਆ ॥

ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥

੧੫॥

ਇਹ ਬਖਸੀਸ ਖਸਮ ਤੇ ਪਾਵਾ ॥

ਆਠ ਪਹਰ ਕਰ ਜੋੜਿ ਧਿਆਵਾ ॥

ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥

੧੬॥

੧॥

੬॥

ਮਾਰੂ ਮਹਲਾ ੫ ॥

ਸੂਰਤਿ ਦੇਖਿ ਨ ਭੂਲੁ ਗਵਾਰਾ ॥

ਮਿਥਨ ਮੋਹਾਰਾ ਝੂਠੁ ਪਸਾਰਾ ॥

ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥

੧॥

ਗੁਰ ਪੂਰੇ ਕੀ ਪਉ ਸਰਣਾਈ ॥

ਮੋਹੁ ਸੋਗੁ ਸਭੁ ਭਰਮੁ ਮਿਟਾਈ ॥

ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥

੨॥

SikhiAt.Net
1077 ×