Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1079
Pavan Ang 1079 of 1430

ਸਿਮਰਹਿ ਖੰਡ ਦੀਪ ਸਭਿ ਲੋਆ ॥

ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥

ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥

੨॥

ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥

ਸਿਮਰਹਿ ਦੇਵਤੇ ਕੋੜਿ ਤੇਤੀਸਾ ॥

ਸਿਮਰਹਿ ਜਖ੍ਯਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥

੩॥

ਸਿਮਰਹਿ ਪਸੁ ਪੰਖੀ ਸਭਿ ਭੂਤਾ ॥

ਸਿਮਰਹਿ ਬਨ ਪਰਬਤ ਅਉਧੂਤਾ ॥

ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥

੪॥

ਸਿਮਰਹਿ ਥੂਲ ਸੂਖਮ ਸਭਿ ਜੰਤਾ ॥

ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥

ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥

੫॥

ਸਿਮਰਹਿ ਨਰ ਨਾਰੀ ਆਸਰਮਾ ॥

ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥

ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥

੬॥

ਸਿਮਰਹਿ ਘੜੀ ਮੂਰਤ ਪਲ ਨਿਮਖਾ ॥

ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥

ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥

੭॥

ਕਰਨ ਕਰਾਵਨਹਾਰ ਸੁਆਮੀ ॥

ਸਗਲ ਘਟਾ ਕੇ ਅੰਤਰਜਾਮੀ ॥

ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥

੮॥

ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥

ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥

ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥

੯॥

ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥

ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥

੧੦॥

ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥

ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥

ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥

੧੧॥

ਜਲਿ ਥਲਿ ਮਹੀਅਲਿ ਸੁਆਮੀ ਸੋਈ ॥

ਅਵਰੁ ਨ ਕਹੀਐ ਦੂਜਾ ਕੋਈ ॥

ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥

੧੨॥

ਊਚੇ ਤੇ ਊਚਾ ਦਰਬਾਰਾ ॥

ਕਹਣੁ ਨ ਜਾਈ ਅੰਤੁ ਨ ਪਾਰਾ ॥

ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥

੧੩॥

ਤੂ ਕਰਤਾ ਤੇਰਾ ਸਭੁ ਕੀਆ ॥

ਤੁਝੁ ਬਿਨੁ ਅਵਰੁ ਨ ਕੋਈ ਬੀਆ ॥

ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥

੧੪॥

ਜਮਦੂਤੁ ਤਿਸੁ ਨਿਕਟਿ ਨ ਆਵੈ ॥

ਸਾਧਸੰਗਿ ਹਰਿ ਕੀਰਤਨੁ ਗਾਵੈ ॥

ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥

੧੫॥

ਤੂ ਸਭਨਾ ਕਾ ਸਭੁ ਕੋ ਤੇਰਾ ॥

ਸਾਚੇ ਸਾਹਿਬ ਗਹਿਰ ਗੰਭੀਰਾ ॥

SikhiAt.Net
1079 ×