ਜਨਮ ਜਨਮ ਕਾ ਰੋਗੁ ਗਵਾਇਆ ॥
ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥
੩॥
ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥
ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥
ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥
੪॥
੩੯॥
੪੬॥
ਮਾਝ ਮਹਲਾ ੫ ॥
ਮਨੁ ਤਨੁ ਰਤਾ ਰਾਮ ਪਿਆਰੇ ॥
ਸਰਬਸੁ ਦੀਜੈ ਅਪਨਾ ਵਾਰੇ ॥
ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥
੧॥
ਸੋਈ ਸਾਜਨ ਮੀਤੁ ਪਿਆਰਾ ॥
ਰਾਮ ਨਾਮੁ ਸਾਧਸੰਗਿ ਬੀਚਾਰਾ ॥
ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥
੨॥
ਚਾਰਿ ਪਦਾਰਥ ਹਰਿ ਕੀ ਸੇਵਾ ॥
ਪਾਰਜਾਤੁ ਜਪਿ ਅਲਖ ਅਭੇਵਾ ॥
ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥
੩॥
ਪੂਰਨ ਭਾਗ ਭਏ ਜਿਸੁ ਪ੍ਰਾਣੀ ॥
ਸਾਧਸੰਗਿ ਮਿਲੇ ਸਾਰੰਗਪਾਣੀ ॥
ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥
੪॥
੪੦॥
੪੭॥
ਮਾਝ ਮਹਲਾ ੫ ॥
ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥
ਕਰਿ ਕਿਰਪਾ ਭਗਤੀਂ ਪ੍ਰਗਟਾਇਆ ॥
ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥
੧॥
ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥
ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥
ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥
੨॥
ਖਿਨ ਮਹਿ ਥਾਪਿ ਉਥਾਪਨਹਾਰਾ ॥
ਆਪਿ ਇਕੰਤੀ ਆਪਿ ਪਸਾਰਾ ॥
ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥
੩॥
ਅੰਚਲਿ ਲਾਇ ਸਭ ਸਿਸਟਿ ਤਰਾਈ ॥
ਆਪਣਾ ਨਾਉ ਆਪਿ ਜਪਾਈ ॥
ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥
੪॥
੪੧॥
੪੮॥
ਮਾਝ ਮਹਲਾ ੫ ॥
ਸੋਈ ਕਰਣਾ ਜਿ ਆਪਿ ਕਰਾਏ ॥
ਜਿਥੈ ਰਖੈ ਸਾ ਭਲੀ ਜਾਏ ॥
ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥
੧॥
ਸਭ ਪਰੋਈ ਇਕਤੁ ਧਾਗੈ ॥
ਜਿਸੁ ਲਾਇ ਲਏ ਸੋ ਚਰਣੀ ਲਾਗੈ ॥
ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥
੨॥
ਤੇਰੀ ਮਹਿਮਾ ਤੂੰਹੈ ਜਾਣਹਿ ॥
ਅਪਣਾ ਆਪੁ ਤੂੰ ਆਪਿ ਪਛਾਣਹਿ ॥
ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥
੩॥
ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥
ਜਿਨ ਦੇਖੇ ਸਭ ਉਤਰਹਿ ਕਲਮਲ ॥
ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥
੪॥
੪੨॥
੪੯॥