Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1092
Pavan Ang 1092 of 1430

ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥

ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥

ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥

੧੬॥

ਸਲੋਕੁ ਮਃ ੩ ॥

ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥

ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥

ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥

ਜਿੰਨ੍ਹਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥

ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥

ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥

ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥

ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥

ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥

ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥

੧॥

ਮਃ ੩ ॥

ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥

ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥

ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥

ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥

ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥

ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥

ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥

੨॥

ਪਉੜੀ ॥

ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥

ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥

ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥

ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥

ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥

੧੭॥

ਸਲੋਕੁ ਮਃ ੩ ॥

ਲੋਕੁ ਅਵਗਣਾ ਕੀ ਬੰਨ੍ਹੈ ਗੰਠੜੀ ਗੁਣ ਨ ਵਿਹਾਝੈ ਕੋਇ ॥

ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥

ਗੁਰ ਪਰਸਾਦੀ ਗੁਣ ਪਾਈਅਨ੍ਹਿ ਜਿਸ ਨੋ ਨਦਰਿ ਕਰੇਇ ॥

੧॥

ਮਃ ੩ ॥

ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥

ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰ ਸਬਦੀ ਵੀਚਾਰਿ ॥

੨॥

ਪਉੜੀ ॥

ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥

ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥

ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥

ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥

ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥

੧੮॥

ਸਲੋਕ ਮਃ ੧ ॥

ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥

SikhiAt.Net
1092 ×