ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1100
ਪਾਵਨ ਅੰਗ 1100 / 1430

ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥

੩॥

ਪਉੜੀ ॥

ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥

ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥

ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥

ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥

ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥

ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥

ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥

ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥

੧੬॥

ਡਖਣੇ ਮਃ ੫ ॥

ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥

ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥

੧॥

ਮਃ ੫ ॥

ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥

ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥

੨॥

ਮਃ ੫ ॥

ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥

ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥

੩॥

ਪਉੜੀ ॥

ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥

ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥

ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥

ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥

ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥

ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥

ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥

ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥

੧੭॥

ਡਖਣੇ ਮਃ ੫ ॥

ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥

ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥

੧॥

ਮਃ ੫ ॥

ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥

ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥

੨॥

ਮਃ ੫ ॥

ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥

ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥

੩॥

ਪਉੜੀ ॥

ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥

ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥

ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥

ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥

ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥

ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥

ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥

ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥

੧੮॥

ਸਲੋਕ ਡਖਣੇ ਮਃ ੫ ॥

ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥

ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥

੧॥

SikhiAt.Net
1100 ×