ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥
੪॥
੪॥
ਜਉ ਤੁਮ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥
ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥
੧॥
ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥
ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥
੧॥
ਰਹਾਉ ॥
ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥
ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥
੨॥
੫॥
ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥
੧॥
ਕਾਹੇ ਕੀਜਤੁ ਹੈ ਮਨਿ ਭਾਵਨੁ ॥
ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥
੧॥
ਰਹਾਉ ॥
ਕਾਲੁ ਅਕਾਲੁ ਖਸਮ ਕਾ ਕੀਨ੍ਹਾ ਇਹੁ ਪਰਪੰਚੁ ਬਧਾਵਨੁ ॥
ਕਹਿ ਕਬੀਰ ਤੇ ਅੰਤੇ ਮੁਕਤੇ ਜਿਨ੍ਹ ਹਿਰਦੈ ਰਾਮ ਰਸਾਇਨੁ ॥
੨॥
੬॥
ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥
੧॥
ਬਾਬਾ ਅਬ ਨ ਬਸਉ ਇਹ ਗਾਉ ॥
ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥
੧॥
ਰਹਾਉ ॥
ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥
ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥
੨॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥
ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥
੩॥
੭॥
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥
ਬਿਨੁ ਭੈ ਅਨਭਉ ਹੋਇ ਵਣਾਹੰਬੈ ॥
੧॥
ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥
ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥
੨॥
ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥
ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥
੩॥
ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥
ਮਮਤਾ ਜਾਲਿਆ ਪਿੰਡੁ ਵਣਾਹੰਬੈ ॥
੪॥
ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥
ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥
੫॥
ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥
ਜੇ ਲੋਚੈ ਸਭੁ ਕੋਇ ਵਣਾਹੰਬੈ ॥
੬॥
ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥
ਸਹਜੇ ਪਾਵੈ ਸੋਇ ਵਣਾਹੰਬੈ ॥
੭॥
ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥
ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥
੮॥
੧॥
੮॥