Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1106
Pavan Ang 1106 of 1430

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥

ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥

ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥

੧॥

ਮਨ ਆਦਿ ਗੁਣ ਆਦਿ ਵਖਾਣਿਆ ॥

ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥

੧॥

ਰਹਾਉ ॥

ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥

ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥

੨॥

੧॥

ਕਬੀਰੁ ॥

ਮਾਰੂ ॥

ਰਾਮੁ ਸਿਮਰੁ ਪਛੁਤਾਹਿਗਾ ਮਨ ॥

ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥

੧॥

ਰਹਾਉ ॥

ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥

ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥

੧॥

ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥

ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥

੨॥

ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥

ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥

੩॥

੧॥

ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥

ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥

ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥

੧॥

ਰਹਾਉ ॥

ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ ਢਰੈ ॥

ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥

੧॥

ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥

ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥

੨॥

੧॥

ਮਾਰੂ ॥

ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥

ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥

੧॥

ਹਰਿ ਹਰਿ ਹਰਿ ਨ ਜਪਸਿ ਰਸਨਾ ॥

ਅਵਰ ਸਭ ਛਾਡਿ ਬਚਨ ਰਚਨਾ ॥

੧॥

ਰਹਾਉ ॥

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥

ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥

੨॥

ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥

ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥

੩॥

੨॥

੧੫॥

SikhiAt.Net
1106 ×