ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1107
ਪਾਵਨ ਅੰਗ 1107 / 1430

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ੴ ਸਤਿਗੁਰ ਪ੍ਰਸਾਦਿ ॥

ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥

ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥

ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥

ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥

ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥

ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥

੧॥

ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥

ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥

ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥

ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥

ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥

ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥

੨॥

ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥

ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥

ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥

ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥

ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥

ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥

੩॥

ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥

ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥

ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥

ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥

ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥

ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥

੪॥

ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥

SikhiAt.Net
1107 ×