Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1112
Pavan Ang 1112 of 1430

ਅਨਦਿਨੁ ਰਤੜੀਏ ਸਹਜਿ ਮਿਲੀਜੈ ॥

ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥

ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥

ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥

ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥

੪॥

੪॥

ਤੁਖਾਰੀ ਮਹਲਾ ੧ ॥

ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥

ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥

ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥

ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥

ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥

ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥

੧॥

ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥

ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥

ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥

ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥

ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥

ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥

੨॥

ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥

ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥

ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥

ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥

ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥

ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥

੩॥

ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥

ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥

ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥

ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥

ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥

ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥

੪॥

੫॥

ਤੁਖਾਰੀ ਮਹਲਾ ੧ ॥

ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥

ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥

ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥

ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥

ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥

ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥

੧॥

ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥

ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥

SikhiAt.Net
1112 ×