ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1113
ਪਾਵਨ ਅੰਗ 1113 / 1430

ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥

ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥

ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥

ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥

੨॥

ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥

ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥

ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥

ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥

ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥

ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥

੩॥

ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥

ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥

ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥

ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥

ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥

ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥

੪॥

ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥

ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥

ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥

ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥

ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥

ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥

੫॥

੬॥

ਤੁਖਾਰੀ ਛੰਤ ਮਹਲਾ ੪ ੴ ਸਤਿਗੁਰ ਪ੍ਰਸਾਦਿ ॥

ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥

ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥

ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥

ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥

ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥

ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥

੧॥

ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥

SikhiAt.Net
1113 ×