ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
111
ਪਾਵਨ ਅੰਗ 111 / 1430

ਲਖ ਚਉਰਾਸੀਹ ਜੀਅ ਉਪਾਏ ॥

ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥

ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥

੬॥

ਲੇਖਾ ਮਾਗੈ ਤਾ ਕਿਨਿ ਦੀਐ ॥

ਸੁਖੁ ਨਾਹੀ ਫੁਨਿ ਦੂਐ ਤੀਐ ॥

ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥

੭॥

ਆਪਿ ਕਰੇ ਤੈ ਆਪਿ ਕਰਾਏ ॥

ਪੂਰੇ ਗੁਰ ਕੈ ਸਬਦਿ ਮਿਲਾਏ ॥

ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥

੮॥

੨॥

੩॥

ਮਾਝ ਮਹਲਾ ੩ ॥

ਇਕੋ ਆਪਿ ਫਿਰੈ ਪਰਛੰਨਾ ॥

ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥

ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥

ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥

੧॥

ਰਹਾਉ ॥

ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥

ਇਕੁ ਵਿਸਾਰਿ ਦੂਜੈ ਲੋਭਾਇਆ ॥

ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥

੨॥

ਜੋ ਰੰਗਿ ਰਾਤੇ ਕਰਮ ਬਿਧਾਤੇ ॥

ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥

ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥

੩॥

ਮਾਇਆ ਮੋਹਿ ਹਰਿ ਚੇਤੈ ਨਾਹੀ ॥

ਜਮਪੁਰਿ ਬਧਾ ਦੁਖ ਸਹਾਹੀ ॥

ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥

੪॥

ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥

ਭਾਇ ਭਗਤਿ ਤੇਰੈ ਮਨਿ ਭਾਏ ॥

ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥

੫॥

ਹਰਿ ਜੀਉ ਤੇਰੀ ਸਦਾ ਸਰਣਾਈ ॥

ਆਪੇ ਬਖਸਿਹਿ ਦੇ ਵਡਿਆਈ ॥

ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥

੬॥

ਅਨਦਿਨੁ ਰਾਤੇ ਜੋ ਹਰਿ ਭਾਏ ॥

ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥

ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥

੭॥

ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥

ਹਰਿ ਗੁਣ ਗਾਵਹਿ ਸਚੁ ਵਖਾਣੇ ॥

ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥

੮॥

੩॥

੪॥

ਮਾਝ ਮਹਲਾ ੩ ॥

ਸਬਦਿ ਮਰੈ ਸੁ ਮੁਆ ਜਾਪੈ ॥

ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥

ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥

ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥

੧॥

ਰਹਾਉ ॥

ਕਾਇਆ ਕਚੀ ਕਚਾ ਚੀਰੁ ਹੰਢਾਏ ॥

ਦੂਜੈ ਲਾਗੀ ਮਹਲੁ ਨ ਪਾਏ ॥

SikhiAt.Net
111 ×