ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥
੧॥
ਰਹਾਉ ॥
ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥
ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥
੨॥
ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥
ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥
੩॥
ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥
ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥
੪॥
੨॥
੩॥
ਭੈਰਉ ਮਹਲਾ ੧ ॥
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥
੧॥
ਅੰਧੁਲੇ ਕਿਆ ਪਾਇਆ ਜਗਿ ਆਇ ॥
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥
੧॥
ਰਹਾਉ ॥
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥
੨॥
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥
੩॥
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥
੪॥
੩॥
੪॥
ਭੈਰਉ ਮਹਲਾ ੧ ॥
ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥
ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥
੧॥
ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥
ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥
੧॥
ਰਹਾਉ ॥
ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥
ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥
੨॥
ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥
ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥
੩॥
ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥
ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥
੪॥
੪॥
੫॥
ਭੈਰਉ ਮਹਲਾ ੧ ॥
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥
੧॥
ਸੋ ਜਨੁ ਐਸਾ ਮੈ ਮਨਿ ਭਾਵੈ ॥
ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥
੧॥
ਰਹਾਉ ॥
ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥
ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥
੨॥