ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1130
ਪਾਵਨ ਅੰਗ 1130 / 1430

ਗਿਆਨ ਅੰਜਨੁ ਸਤਿਗੁਰ ਤੇ ਹੋਇ ॥

ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥

੩॥

ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥

ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥

੪॥

੧੦॥

ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥

ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥

੧॥

ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥

ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥

੧॥

ਰਹਾਉ ॥

ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥

ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥

੨॥

ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥

ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥

੩॥

ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥

ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥

੪॥

ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥

ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥

੫॥

੧॥

੧੧॥

ਭੈਰਉ ਮਹਲਾ ੩ ॥

ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥

ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥

੧॥

ਹਰਿ ਜੀਉ ਸਤਸੰਗਤਿ ਮੇਲਾਇ ॥

ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥

੧॥

ਰਹਾਉ ॥

ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥

ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥

੨॥

ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥

ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥

੩॥

ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥

ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥

੪॥

੨॥

੧੨॥

ਭੈਰਉ ਮਹਲਾ ੩ ॥

ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥

ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥

੧॥

ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥

ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥

੧॥

ਰਹਾਉ ॥

ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥

SikhiAt.Net
1130 ×