ਭੈਰਉ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਗਲੀ ਥੀਤਿ ਪਾਸਿ ਡਾਰਿ ਰਾਖੀ ॥
ਅਸਟਮ ਥੀਤਿ ਗੋਵਿੰਦ ਜਨਮਾ ਸੀ ॥
੧॥
ਭਰਮਿ ਭੂਲੇ ਨਰ ਕਰਤ ਕਚਰਾਇਣ ॥
ਜਨਮ ਮਰਣ ਤੇ ਰਹਤ ਨਾਰਾਇਣ ॥
੧॥
ਰਹਾਉ ॥
ਕਰਿ ਪੰਜੀਰੁ ਖਵਾਇਓ ਚੋਰ ॥
ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥
੨॥
ਸਗਲ ਪਰਾਧ ਦੇਹਿ ਲੋਰੋਨੀ ॥
ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥
੩॥
ਜਨਮਿ ਨ ਮਰੈ ਨ ਆਵੈ ਨ ਜਾਇ ॥
ਨਾਨਕ ਕਾ ਪ੍ਰਭੁ ਰਹਿਓ ਸਮਾਇ ॥
੪॥
੧॥
ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥
ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥
੧॥
ਰਾਖਾ ਏਕੁ ਹਮਾਰਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥
੧॥
ਰਹਾਉ ॥
ਸੋਇ ਅਚਿੰਤਾ ਜਾਗਿ ਅਚਿੰਤਾ ॥
ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥
੨॥
ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥
੩॥
੨॥
ਭੈਰਉ ਮਹਲਾ ੫ ॥
ਵਰਤ ਨ ਰਹਉ ਨ ਮਹ ਰਮਦਾਨਾ ॥
ਤਿਸੁ ਸੇਵੀ ਜੋ ਰਖੈ ਨਿਦਾਨਾ ॥
੧॥
ਏਕੁ ਗੁਸਾਈ ਅਲਹੁ ਮੇਰਾ ॥
ਹਿੰਦੂ ਤੁਰਕ ਦੁਹਾਂ ਨੇਬੇਰਾ ॥
੧॥
ਰਹਾਉ ॥
ਹਜ ਕਾਬੈ ਜਾਉ ਨ ਤੀਰਥ ਪੂਜਾ ॥
ਏਕੋ ਸੇਵੀ ਅਵਰੁ ਨ ਦੂਜਾ ॥
੨॥
ਪੂਜਾ ਕਰਉ ਨ ਨਿਵਾਜ ਗੁਜਾਰਉ ॥
ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥
੩॥
ਨਾ ਹਮ ਹਿੰਦੂ ਨ ਮੁਸਲਮਾਨ ॥
ਅਲਹ ਰਾਮ ਕੇ ਪਿੰਡੁ ਪਰਾਨ ॥
੪॥
ਕਹੁ ਕਬੀਰ ਇਹੁ ਕੀਆ ਵਖਾਨਾ ॥
ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥
੫॥
੩॥
ਭੈਰਉ ਮਹਲਾ ੫ ॥
ਦਸ ਮਿਰਗੀ ਸਹਜੇ ਬੰਧਿ ਆਨੀ ॥
ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥
੧॥
ਸੰਤਸੰਗਿ ਲੇ ਚੜਿਓ ਸਿਕਾਰ ॥
ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥
੧॥
ਰਹਾਉ ॥
ਆਖੇਰ ਬਿਰਤਿ ਬਾਹਰਿ ਆਇਓ ਧਾਇ ॥
ਅਹੇਰਾ ਪਾਇਓ ਘਰ ਕੈ ਗਾਂਇ ॥
੨॥
ਮ੍ਰਿਗ ਪਕਰੇ ਘਰਿ ਆਣੇ ਹਾਟਿ ॥
ਚੁਖ ਚੁਖ ਲੇ ਗਏ ਬਾਂਢੇ ਬਾਟਿ ॥
੩॥
ਏਹੁ ਅਹੇਰਾ ਕੀਨੋ ਦਾਨੁ ॥
ਨਾਨਕ ਕੈ ਘਰਿ ਕੇਵਲ ਨਾਮੁ ॥
੪॥
੪॥
ਭੈਰਉ ਮਹਲਾ ੫ ॥
ਜੇ ਸਉ ਲੋਚਿ ਲੋਚਿ ਖਾਵਾਇਆ ॥
ਸਾਕਤ ਹਰਿ ਹਰਿ ਚੀਤਿ ਨ ਆਇਆ ॥
੧॥
ਸੰਤ ਜਨਾ ਕੀ ਲੇਹੁ ਮਤੇ ॥
ਸਾਧਸੰਗਿ ਪਾਵਹੁ ਪਰਮ ਗਤੇ ॥
੧॥
ਰਹਾਉ ॥
ਪਾਥਰ ਕਉ ਬਹੁ ਨੀਰੁ ਪਵਾਇਆ ॥
ਨਹ ਭੀਗੈ ਅਧਿਕ ਸੂਕਾਇਆ ॥
੨॥