ਨਾਮ ਬਿਨਾ ਸਭ ਦੁਨੀਆ ਛਾਰੁ ॥
੧॥
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥
੨॥
ਨੀਧਰਿਆ ਧਰ ਪਨਹ ਖੁਦਾਇ ॥
ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥
੩॥
ਨਾਨਕ ਕਉ ਖੁਦਿ ਖਸਮ ਮਿਹਰਵਾਨ ॥
ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥
੪॥
੧੦॥
ਭੈਰਉ ਮਹਲਾ ੫ ॥
ਸਾਚ ਪਦਾਰਥੁ ਗੁਰਮੁਖਿ ਲਹਹੁ ॥
ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥
੧॥
ਜੀਵਤ ਜੀਵਤ ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥
੧॥
ਰਹਾਉ ॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥
੨॥
੧੧॥
ਭੈਰਉ ਮਹਲਾ ੫ ॥
ਸਤਿਗੁਰੁ ਸੇਵਿ ਸਰਬ ਫਲ ਪਾਏ ॥
ਜਨਮ ਜਨਮ ਕੀ ਮੈਲੁ ਮਿਟਾਏ ॥
੧॥
ਪਤਿਤ ਪਾਵਨ ਪ੍ਰਭ ਤੇਰੋ ਨਾਉ ॥
ਪੂਰਬਿ ਕਰਮ ਲਿਖੇ ਗੁਣ ਗਾਉ ॥
੧॥
ਰਹਾਉ ॥
ਸਾਧੂ ਸੰਗਿ ਹੋਵੈ ਉਧਾਰੁ ॥
ਸੋਭਾ ਪਾਵੈ ਪ੍ਰਭ ਕੈ ਦੁਆਰ ॥
੨॥
ਸਰਬ ਕਲਿਆਣ ਚਰਣ ਪ੍ਰਭ ਸੇਵਾ ॥
ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥
੩॥
ਨਾਨਕ ਪਾਇਆ ਨਾਮ ਨਿਧਾਨੁ ॥
ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥
੪॥
੧੨॥
ਭੈਰਉ ਮਹਲਾ ੫ ॥
ਅਪਣੇ ਦਾਸ ਕਉ ਕੰਠਿ ਲਗਾਵੈ ॥
ਨਿੰਦਕ ਕਉ ਅਗਨਿ ਮਹਿ ਪਾਵੈ ॥
੧॥
ਪਾਪੀ ਤੇ ਰਾਖੇ ਨਾਰਾਇਣ ॥
ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥
੧॥
ਰਹਾਉ ॥
ਦਾਸ ਰਾਮ ਜੀਉ ਲਾਗੀ ਪ੍ਰੀਤਿ ॥
ਨਿੰਦਕ ਕੀ ਹੋਈ ਬਿਪਰੀਤਿ ॥
੨॥
ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥
ਦੋਖੀ ਅਪਣਾ ਕੀਤਾ ਪਾਇਆ ॥
੩॥
ਆਇ ਨ ਜਾਈ ਰਹਿਆ ਸਮਾਈ ॥
ਨਾਨਕ ਦਾਸ ਹਰਿ ਕੀ ਸਰਣਾਈ ॥
੪॥
੧੩॥
ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥
ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥
੧॥
ਰੇ ਮਨ ਮੇਰੇ ਤੂ ਗੋਵਿਦ ਭਾਜੁ ॥
ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥
੧॥
ਰਹਾਉ ॥
ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥
ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥
੨॥
ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥