ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥
੩॥
ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥
ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥
੪॥
੧॥
੧੪॥
ਭੈਰਉ ਮਹਲਾ ੫ ॥
ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥
ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥
੧॥
ਸੰਤਸੰਗਿ ਪੇਖਿਓ ਮਨ ਮਾਏਂ ॥
ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥
੧॥
ਰਹਾਉ ॥
ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥
ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥
੨॥
ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥
ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥
੩॥
ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥
ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥
੪॥
੨॥
੧੫॥
ਭੈਰਉ ਮਹਲਾ ੫ ॥
ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥
ਬਿਖੁ ਸੰਚੈ ਨਿਤ ਡਰਤਾ ਫਿਰੈ ॥
ਹੈ ਨਿਕਟੇ ਅਰੁ ਭੇਦੁ ਨ ਪਾਇਆ ॥
ਬਿਨੁ ਸਤਿਗੁਰ ਸਭ ਮੋਹੀ ਮਾਇਆ ॥
੧॥
ਨੇੜੈ ਨੇੜੈ ਸਭੁ ਕੋ ਕਹੈ ॥
ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥
੧॥
ਰਹਾਉ ॥
ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥
ਦਰਬੁ ਹਿਰੈ ਮਿਥਿਆ ਕਰਿ ਖਾਇ ॥
ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥
ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥
੨॥
ਨਿਕਟਿ ਨ ਜਾਨੈ ਬੋਲੈ ਕੂੜੁ ॥
ਮਾਇਆ ਮੋਹਿ ਮੂਠਾ ਹੈ ਮੂੜੁ ॥
ਅੰਤਰਿ ਵਸਤੁ ਦਿਸੰਤਰਿ ਜਾਇ ॥
ਬਾਝੁ ਗੁਰੂ ਹੈ ਭਰਮਿ ਭੁਲਾਇ ॥
੩॥
ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥
ਸਤਿਗੁਰੁ ਸੇਵੇ ਖੁਲ੍ਹੇ ਕਪਾਟ ॥
ਅੰਤਰਿ ਬਾਹਰਿ ਨਿਕਟੇ ਸੋਇ ॥
ਜਨ ਨਾਨਕ ਆਵੈ ਨ ਜਾਵੈ ਕੋਇ ॥
੪॥
੩॥
੧੬॥
ਭੈਰਉ ਮਹਲਾ ੫ ॥
ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥
ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥
ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥
ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥
੧॥
ਰਾਖਹੁ ਰਾਖਹੁ ਕਿਰਪਾ ਧਾਰਿ ॥
ਤੇਰੀ ਸਰਣਿ ਤੇਰੈ ਦਰਵਾਰਿ ॥
੧॥
ਰਹਾਉ ॥
ਜਿਨਿ ਸੇਵਿਆ ਨਿਰਭਉ ਸੁਖਦਾਤਾ ॥
ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥
ਜੋ ਤੂ ਕਰਹਿ ਸੋਈ ਫੁਨਿ ਹੋਇ ॥
ਮਾਰੈ ਨ ਰਾਖੈ ਦੂਜਾ ਕੋਇ ॥
੨॥
ਕਿਆ ਤੂ ਸੋਚਹਿ ਮਾਣਸ ਬਾਣਿ ॥
ਅੰਤਰਜਾਮੀ ਪੁਰਖੁ ਸੁਜਾਣੁ ॥
ਏਕ ਟੇਕ ਏਕੋ ਆਧਾਰੁ ॥
ਸਭ ਕਿਛੁ ਜਾਣੈ ਸਿਰਜਣਹਾਰੁ ॥
੩॥
ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥