Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
113
Pavan Ang 113 of 1430

ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥

੮॥

੫॥

੬॥

ਮਾਝ ਮਹਲਾ ੩ ॥

ਸਭ ਘਟ ਆਪੇ ਭੋਗਣਹਾਰਾ ॥

ਅਲਖੁ ਵਰਤੈ ਅਗਮ ਅਪਾਰਾ ॥

ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥

ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥

੧॥

ਰਹਾਉ ॥

ਪੰਚ ਦੂਤ ਮੁਹਹਿ ਸੰਸਾਰਾ ॥

ਮਨਮੁਖ ਅੰਧੇ ਸੁਧਿ ਨ ਸਾਰਾ ॥

ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥

੨॥

ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥

ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥

ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥

੩॥

ਏਕਮ ਏਕੈ ਆਪੁ ਉਪਾਇਆ ॥

ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥

ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥

੪॥

ਸਭੁ ਹੈ ਸਚਾ ਜੇ ਸਚੇ ਭਾਵੈ ॥

ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥

ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥

੫॥

ਸਚੇ ਬਾਝਹੁ ਕੋ ਅਵਰੁ ਨ ਦੂਆ ॥

ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥

ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥

੬॥

ਜੀਅ ਜੰਤ ਸਭਿ ਸਰਣਿ ਤੁਮਾਰੀ ॥

ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥

ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥

੭॥

ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥

ਸਭ ਮਹਿ ਆਪਿ ਰਹਿਆ ਭਰਪੂਰਿ ॥

ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥

੮॥

੬॥

੭॥

ਮਾਝ ਮਹਲਾ ੩ ॥

ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥

ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥

ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥

ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥

੧॥

ਰਹਾਉ ॥

ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥

ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥

ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥

੨॥

ਏਕੋ ਵੇਖਾ ਅਵਰੁ ਨ ਬੀਆ ॥

ਗੁਰ ਪਰਸਾਦੀ ਅੰਮ੍ਰਿਤੁ ਪੀਆ ॥

ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥

੩॥

ਰਤਨੁ ਪਦਾਰਥੁ ਪਲਰਿ ਤਿਆਗੈ ॥

ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥

ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥

੪॥

ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥

ਗੁਰ ਕਾ ਸਬਦੁ ਮੰਨਿ ਵਸਾਏ ॥

SikhiAt.Net
113 ×