Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1143
Pavan Ang 1143 of 1430

ਸਭ ਮਹਿ ਏਕੁ ਰਹਿਆ ਭਰਪੂਰਾ ॥

ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥

ਹਰਿ ਕੀਰਤਨੁ ਤਾ ਕੋ ਆਧਾਰੁ ॥

ਕਹੁ ਨਾਨਕ ਜਿਸੁ ਆਪਿ ਦਇਆਰੁ ॥

੪॥

੧੩॥

੨੬॥

ਭੈਰਉ ਮਹਲਾ ੫ ॥

ਮੋਹਿ ਦੁਹਾਗਨਿ ਆਪਿ ਸੀਗਾਰੀ ॥

ਰੂਪ ਰੰਗ ਦੇ ਨਾਮਿ ਸਵਾਰੀ ॥

ਮਿਟਿਓ ਦੁਖੁ ਅਰੁ ਸਗਲ ਸੰਤਾਪ ॥

ਗੁਰ ਹੋਏ ਮੇਰੇ ਮਾਈ ਬਾਪ ॥

੧॥

ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥

ਕਰਿ ਕਿਰਪਾ ਭੇਟੇ ਮੋਹਿ ਕੰਤ ॥

੧॥

ਰਹਾਉ ॥

ਤਪਤਿ ਬੁਝੀ ਪੂਰਨ ਸਭ ਆਸਾ ॥

ਮਿਟੇ ਅੰਧੇਰ ਭਏ ਪਰਗਾਸਾ ॥

ਅਨਹਦ ਸਬਦ ਅਚਰਜ ਬਿਸਮਾਦ ॥

ਗੁਰੁ ਪੂਰਾ ਪੂਰਾ ਪਰਸਾਦ ॥

੨॥

ਜਾ ਕਉ ਪ੍ਰਗਟ ਭਏ ਗੋਪਾਲ ॥

ਤਾ ਕੈ ਦਰਸਨਿ ਸਦਾ ਨਿਹਾਲ ॥

ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥

ਜਾ ਕਉ ਸਤਿਗੁਰਿ ਦੀਓ ਨਾਮੁ ॥

੩॥

ਜਾ ਕਉ ਭੇਟਿਓ ਠਾਕੁਰੁ ਅਪਨਾ ॥

ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥

ਕਹੁ ਨਾਨਕ ਜੋ ਜਨ ਪ੍ਰਭ ਭਾਏ ॥

ਤਾ ਕੀ ਰੇਨੁ ਬਿਰਲਾ ਕੋ ਪਾਏ ॥

੪॥

੧੪॥

੨੭॥

ਭੈਰਉ ਮਹਲਾ ੫ ॥

ਚਿਤਵਤ ਪਾਪ ਨ ਆਲਕੁ ਆਵੈ ॥

ਬੇਸੁਆ ਭਜਤ ਕਿਛੁ ਨਹ ਸਰਮਾਵੈ ॥

ਸਾਰੋ ਦਿਨਸੁ ਮਜੂਰੀ ਕਰੈ ॥

ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥

੧॥

ਮਾਇਆ ਲਗਿ ਭੂਲੋ ਸੰਸਾਰੁ ॥

ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥

੧॥

ਰਹਾਉ ॥

ਪੇਖਤ ਮਾਇਆ ਰੰਗ ਬਿਹਾਇ ॥

ਗੜਬੜ ਕਰੈ ਕਉਡੀ ਰੰਗੁ ਲਾਇ ॥

ਅੰਧ ਬਿਉਹਾਰ ਬੰਧ ਮਨੁ ਧਾਵੈ ॥

ਕਰਣੈਹਾਰੁ ਨ ਜੀਅ ਮਹਿ ਆਵੈ ॥

੨॥

ਕਰਤ ਕਰਤ ਇਵ ਹੀ ਦੁਖੁ ਪਾਇਆ ॥

ਪੂਰਨ ਹੋਤ ਨ ਕਾਰਜ ਮਾਇਆ ॥

ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥

ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥

੩॥

ਜਿਸ ਕੇ ਰਾਖੇ ਹੋਇ ਹਰਿ ਆਪਿ ॥

ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥

ਸਾਧਸੰਗਿ ਹਰਿ ਕੇ ਗੁਣ ਗਾਇਆ ॥

ਨਾਨਕ ਸਤਿਗੁਰੁ ਪੂਰਾ ਪਾਇਆ ॥

੪॥

੧੫॥

੨੮॥

ਭੈਰਉ ਮਹਲਾ ੫ ॥

ਅਪਣੀ ਦਇਆ ਕਰੇ ਸੋ ਪਾਏ ॥

ਹਰਿ ਕਾ ਨਾਮੁ ਮੰਨਿ ਵਸਾਏ ॥

ਸਾਚ ਸਬਦੁ ਹਿਰਦੇ ਮਨ ਮਾਹਿ ॥

ਜਨਮ ਜਨਮ ਕੇ ਕਿਲਵਿਖ ਜਾਹਿ ॥

੧॥

ਰਾਮ ਨਾਮੁ ਜੀਅ ਕੋ ਆਧਾਰੁ ॥

ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥

੧॥

ਰਹਾਉ ॥

ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥

ਸੇ ਜਨ ਦਰਗਹ ਪਾਵਹਿ ਮਾਨੁ ॥

ਸੂਖ ਸਹਜ ਆਨੰਦ ਗੁਣ ਗਾਉ ॥

ਆਗੈ ਮਿਲੈ ਨਿਥਾਵੇ ਥਾਉ ॥

੨॥

ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥

ਹਰਿ ਸਿਮਰਣੁ ਸਾਚਾ ਬੀਚਾਰੁ ॥

SikhiAt.Net
1143 ×