ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥
੫॥
ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ॥
ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥
੬॥
ਸਿਮ੍ਰਿਤਿ ਸਾਸਤ ਬੇਦ ਵਖਾਣੈ ॥
ਭਰਮੇ ਭੂਲਾ ਤਤੁ ਨ ਜਾਣੈ ॥
ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥
੭॥
ਆਪਿ ਕਰੇ ਕਿਸੁ ਆਖੈ ਕੋਈ ॥
ਆਖਣਿ ਜਾਈਐ ਜੇ ਭੂਲਾ ਹੋਈ ॥
ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥
੮॥
੭॥
੮॥
ਮਾਝ ਮਹਲਾ ੩ ॥
ਆਪੇ ਰੰਗੇ ਸਹਜਿ ਸੁਭਾਏ ॥
ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥
ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥
੧॥
ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥
ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥
੧॥
ਰਹਾਉ ॥
ਮਨਮੁਖ ਮੁਗਧ ਕਰਹਿ ਚਤੁਰਾਈ ॥
ਨਾਤਾ ਧੋਤਾ ਥਾਇ ਨ ਪਾਈ ॥
ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥
੨॥
ਮਨਮੁਖ ਅੰਧੇ ਕਿਛੂ ਨ ਸੂਝੈ ॥
ਮਰਣੁ ਲਿਖਾਇ ਆਏ ਨਹੀ ਬੂਝੈ ॥
ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥
੩॥
ਸਚੁ ਕਰਣੀ ਸਬਦੁ ਹੈ ਸਾਰੁ ॥
ਪੂਰੈ ਗੁਰਿ ਪਾਈਐ ਮੋਖ ਦੁਆਰੁ ॥
ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥
੪॥
ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥
ਮਨੁ ਤਨੁ ਮੋਹਿਆ ਸਹਜਿ ਸੁਭਾਏ ॥
ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥
੫॥
ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥
ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥
ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥
੬॥
ਸਚਾ ਸਚੋ ਸਚਿ ਪਤੀਜੈ ॥
ਗੁਰ ਪਰਸਾਦੀ ਅੰਦਰੁ ਭੀਜੈ ॥
ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥
੭॥
ਜਿਸ ਨੋ ਨਦਰਿ ਕਰੇ ਸੋ ਪਾਏ ॥
ਗੁਰ ਪਰਸਾਦੀ ਹਉਮੈ ਜਾਏ ॥
ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥
੮॥
੮॥
੯॥
ਮਾਝ ਮਹਲਾ ੩ ॥
ਸਤਿਗੁਰੁ ਸੇਵਿਐ ਵਡੀ ਵਡਿਆਈ ॥
ਹਰਿ ਜੀ ਅਚਿੰਤੁ ਵਸੈ ਮਨਿ ਆਈ ॥
ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥
੧॥
ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥
ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥
੧॥
ਰਹਾਉ ॥