ਸਰਬ ਮਨੋਰਥ ਪੂਰਨ ਕਰਣੇ ॥
ਆਠ ਪਹਰ ਗਾਵਤ ਭਗਵੰਤੁ ॥
ਸਤਿਗੁਰਿ ਦੀਨੋ ਪੂਰਾ ਮੰਤੁ ॥
੧॥
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥
ਤਿਸ ਕੈ ਸੰਗਿ ਤਰੈ ਸੰਸਾਰੁ ॥
੧॥
ਰਹਾਉ ॥
ਸੋਈ ਗਿਆਨੀ ਜਿ ਸਿਮਰੈ ਏਕ ॥
ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥
ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥
ਸੋ ਪਤਿਵੰਤਾ ਜਿ ਆਪੁ ਪਛਾਨੀ ॥
੨॥
ਗੁਰ ਪਰਸਾਦਿ ਪਰਮ ਪਦੁ ਪਾਇਆ ॥
ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥
ਤੂਟੇ ਬੰਧਨ ਪੂਰਨ ਆਸਾ ॥
ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥
੩॥
ਕਹੁ ਨਾਨਕ ਜਾ ਕੇ ਪੂਰਨ ਕਰਮਾ ॥
ਸੋ ਜਨੁ ਆਇਆ ਪ੍ਰਭ ਕੀ ਸਰਨਾ ॥
ਆਪਿ ਪਵਿਤੁ ਪਾਵਨ ਸਭਿ ਕੀਨੇ ॥
ਰਾਮ ਰਸਾਇਣੁ ਰਸਨਾ ਚੀਨ੍ਹੇ ॥
੪॥
੩੫॥
੪੮॥
ਭੈਰਉ ਮਹਲਾ ੫ ॥
ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥
ਨਾਮੁ ਸੁਣਤ ਜਮੁ ਦੂਰਹੁ ਭਾਗੈ ॥
ਨਾਮੁ ਲੈਤ ਸਭ ਦੂਖਹ ਨਾਸੁ ॥
ਨਾਮੁ ਜਪਤ ਹਰਿ ਚਰਣ ਨਿਵਾਸੁ ॥
੧॥
ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥
ਰਸਕਿ ਰਸਕਿ ਹਰਿ ਕੇ ਗੁਣ ਗਾਉ ॥
੧॥
ਰਹਾਉ ॥
ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥
ਹਰਿ ਸਿਮਰਤ ਦੈਤ ਦੇਉ ਨ ਪੋਹੈ ॥
ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥
ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥
੨॥
ਹਰਿ ਸਿਮਰਨ ਕੀ ਸਗਲੀ ਬੇਲਾ ॥
ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥
ਜਾਤਿ ਅਜਾਤਿ ਜਪੈ ਜਨੁ ਕੋਇ ॥
ਜੋ ਜਾਪੈ ਤਿਸ ਕੀ ਗਤਿ ਹੋਇ ॥
੩॥
ਹਰਿ ਕਾ ਨਾਮੁ ਜਪੀਐ ਸਾਧਸੰਗਿ ॥
ਹਰਿ ਕੇ ਨਾਮ ਕਾ ਪੂਰਨ ਰੰਗੁ ॥
ਨਾਨਕ ਕਉ ਪ੍ਰਭ ਕਿਰਪਾ ਧਾਰਿ ॥
ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥
੪॥
੩੬॥
੪੯॥
ਭੈਰਉ ਮਹਲਾ ੫ ॥
ਆਪੇ ਸਾਸਤੁ ਆਪੇ ਬੇਦੁ ॥
ਆਪੇ ਘਟਿ ਘਟਿ ਜਾਣੈ ਭੇਦੁ ॥
ਜੋਤਿ ਸਰੂਪ ਜਾ ਕੀ ਸਭ ਵਥੁ ॥
ਕਰਣ ਕਾਰਣ ਪੂਰਨ ਸਮਰਥੁ ॥
੧॥
ਪ੍ਰਭ ਕੀ ਓਟ ਗਹਹੁ ਮਨ ਮੇਰੇ ॥
ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥
੧॥
ਰਹਾਉ ॥
ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥
ਜਾ ਕੈ ਸੂਤਿ ਪਰੋਇਆ ਸੰਸਾਰੁ ॥
ਆਪੇ ਸਿਵ ਸਕਤੀ ਸੰਜੋਗੀ ॥
ਆਪਿ ਨਿਰਬਾਣੀ ਆਪੇ ਭੋਗੀ ॥
੨॥
ਜਤ ਕਤ ਪੇਖਉ ਤਤ ਤਤ ਸੋਇ ॥
ਤਿਸੁ ਬਿਨੁ ਦੂਜਾ ਨਾਹੀ ਕੋਇ ॥
ਸਾਗਰੁ ਤਰੀਐ ਨਾਮ ਕੈ ਰੰਗਿ ॥
ਗੁਣ ਗਾਵੈ ਨਾਨਕੁ ਸਾਧਸੰਗਿ ॥
੩॥
ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥
ਊਣਾ ਨਾਹੀ ਕਿਛੁ ਜਨ ਤਾ ਕੈ ॥
ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥
ਨਾਨਕ ਦਾਸ ਸੇਈ ਜਨ ਧੰਨ ॥
੪॥
੩੭॥
੫੦॥
ਭੈਰਉ ਮਹਲਾ ੫ ॥
ਭਗਤਾ ਮਨਿ ਆਨੰਦੁ ਗੋਬਿੰਦ ॥
ਅਸਥਿਤਿ ਭਏ ਬਿਨਸੀ ਸਭ ਚਿੰਦ ॥