ਨਿੰਦਕ ਕਾ ਕਹਿਆ ਕੋਇ ਨ ਮਾਨੈ ॥
ਨਿੰਦਕ ਝੂਠੁ ਬੋਲਿ ਪਛੁਤਾਨੇ ॥
ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥
ਨਿੰਦਕ ਕਉ ਦਈ ਛੋਡੈ ਨਾਹਿ ॥
੨॥
ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥
ਨਿੰਦਕ ਕਉ ਲਾਗੈ ਦੁਖ ਸਾਂਗੈ ॥
ਬਗੁਲੇ ਜਿਉ ਰਹਿਆ ਪੰਖ ਪਸਾਰਿ ॥
ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥
੩॥
ਅੰਤਰਜਾਮੀ ਕਰਤਾ ਸੋਇ ॥
ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥
ਹਰਿ ਕਾ ਦਾਸੁ ਸਾਚਾ ਦਰਬਾਰਿ ॥
ਜਨ ਨਾਨਕ ਕਹਿਆ ਤਤੁ ਬੀਚਾਰਿ ॥
੪॥
੪੧॥
੫੪॥
ਭੈਰਉ ਮਹਲਾ ੫ ॥
ਦੁਇ ਕਰ ਜੋਰਿ ਕਰਉ ਅਰਦਾਸਿ ॥
ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥
ਸੋਈ ਮੇਰਾ ਸੁਆਮੀ ਕਰਨੈਹਾਰੁ ॥
ਕੋਟਿ ਬਾਰ ਜਾਈ ਬਲਿਹਾਰ ॥
੧॥
ਸਾਧੂ ਧੂਰਿ ਪੁਨੀਤ ਕਰੀ ॥
ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥
੧॥
ਰਹਾਉ ॥
ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥
ਜਾ ਕੀ ਸੇਵਾ ਪਾਈਐ ਮਾਨੁ ॥
ਸਗਲ ਮਨੋਰਥ ਪੂਰਨਹਾਰ ॥
ਜੀਅ ਪ੍ਰਾਨ ਭਗਤਨ ਆਧਾਰ ॥
੨॥
ਘਟ ਘਟ ਅੰਤਰਿ ਸਗਲ ਪ੍ਰਗਾਸ ॥
ਜਪਿ ਜਪਿ ਜੀਵਹਿ ਭਗਤ ਗੁਣਤਾਸ ॥
ਜਾ ਕੀ ਸੇਵ ਨ ਬਿਰਥੀ ਜਾਇ ॥
ਮਨ ਤਨ ਅੰਤਰਿ ਏਕੁ ਧਿਆਇ ॥
੩॥
ਗੁਰ ਉਪਦੇਸਿ ਦਇਆ ਸੰਤੋਖੁ ॥
ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥
ਕਰਿ ਕਿਰਪਾ ਲੀਜੈ ਲੜਿ ਲਾਇ ॥
ਚਰਨ ਕਮਲ ਨਾਨਕ ਨਿਤ ਧਿਆਇ ॥
੪॥
੪੨॥
੫੫॥
ਭੈਰਉ ਮਹਲਾ ੫ ॥
ਸਤਿਗੁਰ ਅਪੁਨੇ ਸੁਨੀ ਅਰਦਾਸਿ ॥
ਕਾਰਜੁ ਆਇਆ ਸਗਲਾ ਰਾਸਿ ॥
ਮਨ ਤਨ ਅੰਤਰਿ ਪ੍ਰਭੂ ਧਿਆਇਆ ॥
ਗੁਰ ਪੂਰੇ ਡਰੁ ਸਗਲ ਚੁਕਾਇਆ ॥
੧॥
ਸਭ ਤੇ ਵਡ ਸਮਰਥ ਗੁਰਦੇਵ ॥
ਸਭਿ ਸੁਖ ਪਾਈ ਤਿਸ ਕੀ ਸੇਵ ॥
ਰਹਾਉ ॥
ਜਾ ਕਾ ਕੀਆ ਸਭੁ ਕਿਛੁ ਹੋਇ ॥
ਤਿਸ ਕਾ ਅਮਰੁ ਨ ਮੇਟੈ ਕੋਇ ॥
ਪਾਰਬ੍ਰਹਮੁ ਪਰਮੇਸਰੁ ਅਨੂਪੁ ॥
ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥
੨॥
ਜਾ ਕੈ ਅੰਤਰਿ ਬਸੈ ਹਰਿ ਨਾਮੁ ॥
ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥
ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥
ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥
੩॥
ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥
ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥
ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥
ਗੁਰ ਨਾਨਕ ਜਪਿ ਜਪਿ ਸਦ ਜੀਵਾ ॥
੪॥
੪੩॥
੫੬॥