ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1154
ਪਾਵਨ ਅੰਗ 1154 / 1430

ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਤਿਨਿ ਕਰਤੈ ਇਕੁ ਚਲਤੁ ਉਪਾਇਆ ॥

ਅਨਹਦ ਬਾਣੀ ਸਬਦੁ ਸੁਣਾਇਆ ॥

ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥

ਕਾਰਣੁ ਕਰਤਾ ਕਰਦਾ ਆਇਆ ॥

੧॥

ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥

ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥

੧॥

ਰਹਾਉ ॥

ਪਿਤਾ ਪ੍ਰਹਲਾਦੁ ਪੜਣ ਪਠਾਇਆ ॥

ਲੈ ਪਾਟੀ ਪਾਧੇ ਕੈ ਆਇਆ ॥

ਨਾਮ ਬਿਨਾ ਨਹ ਪੜਉ ਅਚਾਰ ॥

ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥

੨॥

ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥

ਪਰਵਿਰਤਿ ਨ ਪੜਹੁ ਰਹੀ ਸਮਝਾਇ ॥

ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥

ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥

੩॥

ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥

ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥

ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥

ਦੁਸਟ ਸਭਾ ਕਾ ਕਿਛੁ ਨ ਵਸਾਈ ॥

੪॥

ਸੰਡੈ ਮਰਕੈ ਕੀਈ ਪੂਕਾਰ ॥

ਸਭੇ ਦੈਤ ਰਹੇ ਝਖ ਮਾਰਿ ॥

ਭਗਤ ਜਨਾ ਕੀ ਪਤਿ ਰਾਖੈ ਸੋਈ ॥

ਕੀਤੇ ਕੈ ਕਹਿਐ ਕਿਆ ਹੋਈ ॥

੫॥

ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥

ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥

ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥

ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥

੬॥

ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥

ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥

ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥

ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥

੭॥

ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥

ਕਹਾਂ ਤੁਮ੍ਹਾਰਾ ਜਗਦੀਸ ਗੁਸਾਈ ॥

ਜਗਜੀਵਨੁ ਦਾਤਾ ਅੰਤਿ ਸਖਾਈ ॥

ਜਹ ਦੇਖਾ ਤਹ ਰਹਿਆ ਸਮਾਈ ॥

੮॥

ਥੰਮ੍ਹੁ ਉਪਾੜਿ ਹਰਿ ਆਪੁ ਦਿਖਾਇਆ ॥

ਅਹੰਕਾਰੀ ਦੈਤੁ ਮਾਰਿ ਪਚਾਇਆ ॥

ਭਗਤਾ ਮਨਿ ਆਨੰਦੁ ਵਜੀ ਵਧਾਈ ॥

ਅਪਨੇ ਸੇਵਕ ਕਉ ਦੇ ਵਡਿਆਈ ॥

੯॥

ਜੰਮਣੁ ਮਰਣਾ ਮੋਹੁ ਉਪਾਇਆ ॥

ਆਵਣੁ ਜਾਣਾ ਕਰਤੈ ਲਿਖਿ ਪਾਇਆ ॥

ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥

ਭਗਤਾ ਕਾ ਬੋਲੁ ਆਗੈ ਆਇਆ ॥

੧੦॥

ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥

ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥

ਲਖਿਮੀ ਭਉ ਕਰੈ ਨ ਸਾਕੈ ਜਾਇ ॥

SikhiAt.Net
1154 ×