ਨਾਮੇ ਸਰ ਭਰਿ ਸੋਨਾ ਲੇਹੁ ॥
੧੦॥
ਮਾਲੁ ਲੇਉ ਤਉ ਦੋਜਕਿ ਪਰਉ ॥
ਦੀਨੁ ਛੋਡਿ ਦੁਨੀਆ ਕਉ ਭਰਉ ॥
੧੧॥
ਪਾਵਹੁ ਬੇੜੀ ਹਾਥਹੁ ਤਾਲ ॥
ਨਾਮਾ ਗਾਵੈ ਗੁਨ ਗੋਪਾਲ ॥
੧੨॥
ਗੰਗ ਜਮੁਨ ਜਉ ਉਲਟੀ ਬਹੈ ॥
ਤਉ ਨਾਮਾ ਹਰਿ ਕਰਤਾ ਰਹੈ ॥
੧੩॥
ਸਾਤ ਘੜੀ ਜਬ ਬੀਤੀ ਸੁਣੀ ॥
ਅਜਹੁ ਨ ਆਇਓ ਤ੍ਰਿਭਵਣ ਧਣੀ ॥
੧੪॥
ਪਾਖੰਤਣ ਬਾਜ ਬਜਾਇਲਾ ॥
ਗਰੁੜ ਚੜ੍ਹੇ ਗੋਬਿੰਦ ਆਇਲਾ ॥
੧੫॥
ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥
ਗਰੁੜ ਚੜ੍ਹੇ ਆਏ ਗੋਪਾਲ ॥
੧੬॥
ਕਹਹਿ ਤ ਧਰਣਿ ਇਕੋਡੀ ਕਰਉ ॥
ਕਹਹਿ ਤ ਲੇ ਕਰਿ ਊਪਰਿ ਧਰਉ ॥
੧੭॥
ਕਹਹਿ ਤ ਮੁਈ ਗਊ ਦੇਉ ਜੀਆਇ ॥
ਸਭੁ ਕੋਈ ਦੇਖੈ ਪਤੀਆਇ ॥
੧੮॥
ਨਾਮਾ ਪ੍ਰਣਵੈ ਸੇਲ ਮਸੇਲ ॥
ਗਊ ਦੁਹਾਈ ਬਛਰਾ ਮੇਲਿ ॥
੧੯॥
ਦੂਧਹਿ ਦੁਹਿ ਜਬ ਮਟੁਕੀ ਭਰੀ ॥
ਲੇ ਬਾਦਿਸਾਹ ਕੇ ਆਗੇ ਧਰੀ ॥
੨੦॥
ਬਾਦਿਸਾਹੁ ਮਹਲ ਮਹਿ ਜਾਇ ॥
ਅਉਘਟ ਕੀ ਘਟ ਲਾਗੀ ਆਇ ॥
੨੧॥
ਕਾਜੀ ਮੁਲਾਂ ਬਿਨਤੀ ਫੁਰਮਾਇ ॥
ਬਖਸੀ ਹਿੰਦੂ ਮੈ ਤੇਰੀ ਗਾਇ ॥
੨੨॥
ਨਾਮਾ ਕਹੈ ਸੁਨਹੁ ਬਾਦਿਸਾਹ ॥
ਇਹੁ ਕਿਛੁ ਪਤੀਆ ਮੁਝੈ ਦਿਖਾਇ ॥
੨੩॥
ਇਸ ਪਤੀਆ ਕਾ ਇਹੈ ਪਰਵਾਨੁ ॥
ਸਾਚਿ ਸੀਲਿ ਚਾਲਹੁ ਸੁਲਿਤਾਨ ॥
੨੪॥
ਨਾਮਦੇਉ ਸਭ ਰਹਿਆ ਸਮਾਇ ॥
ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥
੨੫॥
ਜਉ ਅਬ ਕੀ ਬਾਰ ਨ ਜੀਵੈ ਗਾਇ ॥
ਤ ਨਾਮਦੇਵ ਕਾ ਪਤੀਆ ਜਾਇ ॥
੨੬॥
ਨਾਮੇ ਕੀ ਕੀਰਤਿ ਰਹੀ ਸੰਸਾਰਿ ॥
ਭਗਤ ਜਨਾਂ ਲੇ ਉਧਰਿਆ ਪਾਰਿ ॥
੨੭॥
ਸਗਲ ਕਲੇਸ ਨਿੰਦਕ ਭਇਆ ਖੇਦੁ ॥
ਨਾਮੇ ਨਾਰਾਇਨ ਨਾਹੀ ਭੇਦੁ ॥
੨੮॥
੧॥
੧੦॥
ਘਰੁ ੨ ॥
ਜਉ ਗੁਰਦੇਉ ਤ ਮਿਲੈ ਮੁਰਾਰਿ ॥
ਜਉ ਗੁਰਦੇਉ ਤ ਉਤਰੈ ਪਾਰਿ ॥
ਜਉ ਗੁਰਦੇਉ ਤ ਬੈਕੁੰਠ ਤਰੈ ॥
ਜਉ ਗੁਰਦੇਉ ਤ ਜੀਵਤ ਮਰੈ ॥
੧॥
ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥
ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥
੧॥
ਰਹਾਉ ॥
ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥
ਜਉ ਗੁਰਦੇਉ ਨ ਦਹ ਦਿਸ ਧਾਵੈ ॥
ਜਉ ਗੁਰਦੇਉ ਪੰਚ ਤੇ ਦੂਰਿ ॥
ਜਉ ਗੁਰਦੇਉ ਨ ਮਰਿਬੋ ਝੂਰਿ ॥
੨॥
ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥
ਜਉ ਗੁਰਦੇਉ ਤ ਅਕਥ ਕਹਾਨੀ ॥
ਜਉ ਗੁਰਦੇਉ ਤ ਅੰਮ੍ਰਿਤ ਦੇਹ ॥
ਜਉ ਗੁਰਦੇਉ ਨਾਮੁ ਜਪਿ ਲੇਹਿ ॥
੩॥
ਜਉ ਗੁਰਦੇਉ ਭਵਨ ਤ੍ਰੈ ਸੂਝੈ ॥
ਜਉ ਗੁਰਦੇਉ ਊਚ ਪਦ ਬੂਝੈ ॥
ਜਉ ਗੁਰਦੇਉ ਤ ਸੀਸੁ ਅਕਾਸਿ ॥
ਜਉ ਗੁਰਦੇਉ ਸਦਾ ਸਾਬਾਸਿ ॥
੪॥
ਜਉ ਗੁਰਦੇਉ ਸਦਾ ਬੈਰਾਗੀ ॥
ਜਉ ਗੁਰਦੇਉ ਪਰ ਨਿੰਦਾ ਤਿਆਗੀ ॥